Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:20 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਾ ਤਸੱਕਰੀ : 6 ਕਿਲੋ ਹੈਰੋਇਨ ਸਮੇਤ ਇਕ ਨੂੰ ਕੀਤਾ ਗ੍ਰਿਫਤਾਰ

ਨਸ਼ਾ ਤਸੱਕਰੀ : 6 ਕਿਲੋ ਹੈਰੋਇਨ ਸਮੇਤ ਇਕ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 30 ਅਪ੍ਰੈਲ 2026 : ਪੰਜਾਬ ਪੁਲਸ ਨੇ ਨਸ਼ਾ ਤਸਕਰੀ ਦੇ ਇਮ ਮਾਮਲੇ ਦਾ ਪਰਦਾਫਾਸ ਕਰਦਿਆਂ ਪੰਜਾਬ ਪੁਲਸ ਨੇ ਇਕ ਵਿਅਕਤੀ ਨੂੰ 6 ਕਿਲੋ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲਗਭਗ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 40 ਕਰੋੜ ਦੇ ਕਰੀਬ ਦਸੀ ਜਾ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਅਧਿਕਾਰੀਆਂ ਮੁਤਾਬਕ, ਇਲਾਕੇ ਵਿੱਚ ਵੱਡੀ ਮਾਤਰਾ ਵਿੱਚ ਨਸ਼ਾ ਆਉਣ ਦੀ ਸੂਚਨਾ ਮਿਲਣ ‘ਤੇ ਤੁਰੰਤ ਨਾਕਾਬੰਦੀ ਕਰਕੇ ਸ਼ੱਕੀ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਭਾਰੀ ਮਾਤਰਾ ਵਿੱਚ ਹੈਰੋਇਨ ਮਿਲੀ, ਜਿਸ ਨਾਲ ਇੱਕ ਵੱਡੇ ਸਪਲਾਈ ਚੈਨਲ ਦਾ ਪਰਦਾਫਾਸ਼ ਹੋਇਆ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਵਿਅਕਤੀ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ। ਇਹ ਹੈਂਡਲਰ ਦੁਬਈ ਵਿੱਚ ਬੈਠਾ ਹੈ ਅਤੇ ਉਸਦੀ ਪਛਾਣ ਅੰਤਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਨਾਲ ਸਬੰਧਿਤ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਇਸ ਮਾਮਲੇ ਨੂੰ ਲੈ ਕੇ ਕਾਰਵਾਈ ਤੇਜ ਕਰ ਦਿਤੀ ਗਈ ਹੈ।

Scroll to Top