Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:13 am

+91 90915 01313 , +91 90916 01313

punjabbanni@gmail.com
punjabbani@yahoo.com

ਮਾਡਲ ਸਕੂਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਾਡਲ ਸਕੂਲ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪਟਿਆਲਾ, 30 ਅਪ੍ਰੈਲ- ਅੱਜ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਸਵੇਰ ਦੀ ਸਭਾ ਵਿੱਚ , ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ।  ਇਸ ਮੌਕੇ ਸਕੂਲ ਵਿਖੇ ਵਿਸੇਸ਼ ਤੌਰ ਤੇ c ਦੇ ਪ੍ਰਸਿੱਧ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨੇ ਸ਼ਿਰਕਤ ਕੀਤੀ ।

ਉਨ੍ਹਾਂ ਵੱਲੋਂ ਸਮੂਹ ਅਮਲੇ ਅਤੇ ਵਿਦਿਆਰਥੀਆਂ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ ਅਤੇ ਹੋਰ ਖੇਤਰਾਂ ਦੇ ਹਵਾਲੇ ਨਾਲ ਇਸ ਮਾਂ ਰੂਪੀ ਯੂਨੀਵਰਸਿਟੀ ਦੀ ਸ਼ੁਰੂਆਤ ਤੋਂ ਮੌਜੂਦਾ ਸਮੇਂ ਤੱਕ ਦੇ ਸੰਘਰਸ਼ ਅਤੇ ਵਿਸ਼ਵ ਪੱਧਰੀ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ।

ਇਸ ਮੌਕੇ ਸਕੂਲ ਦੀ ਅਧਿਆਪਕਾ ਡਾ. ਕੋਮਲ ਰਾਜਦੇਵ ਵੱਲੋਂ ਵਿਦਿਆਰਥੀਆਂ ਨੂੰ ਬਤਰੰਨੁਮ ਕਵਿਤਾ ਵੀ ਸੁਣਾਈ । ਇਸ ਦੌਰਾਨ ਵਿਦਿਆਰਥੀਆਂ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਡਰਾਇੰਗ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ  ਇਨਾਮ ਵੰਡੇ ਗਏ। ਇਸ ਮੌਕੇ ਦੇ ਇੰਚਾਰਜ ਸਕੂਲ ਸ੍ਰੀ ਸਤਵੀਰ ਸਿੰਘ  ਗਿੱਲ ਵੱਲੋਂ ਡਾ. ਦਰਸ਼ਨ ਸਿੰਘ ਆਸ਼ਟ ਵੱਲੋਂ ਵਿਦਿਆਰਥੀਆਂ ਦੇ ਰੂਬਰੂ ਹੋਣ ਲਈ ਤਹਿ ਦਿਲੋਂ ਧੰਨਵਾਦ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਮੌਜੂਦ ਰਿਹਾ।

Scroll to Top