Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:22 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਪਾਤੜਾਂ, 1 ਮਈ : ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਅੱਜ ਇੱਕ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਸਰਕਾਰੀ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਸਕੂਲ ਆਫ ਐਮੀਨੈਂਸ ਘੱਗਾ ਦੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਮੌਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦਿਖਾਈ।

ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ, ਵਿਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਰੋੜੀ ਨੇ ਵਿਦਿਆਰਥੀਆਂ, ਸਕੂਲ ਦੀ ਪ੍ਰਿੰਸੀਪਲ ਸੁਖਜਿੰਦਰ ਕੌਰ ਅਤੇ ਅਧਿਆਪਕਾਂ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਮਹੱਤਤਾ, ਇਸਦੇ ਕੰਮਕਾਜ ਅਤੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮਜ਼ਦੂਰਾਂ ਦੇ ਸਨਮਾਨ ਲਈ ਬੁਲਾਏ ਵਿਸ਼ੇਸ਼ ਸੈਸ਼ਨ ਬਾਰੇ ਜਾਣਕਾਰੀ ਦਿੱਤੀ।

ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਸਵਾਲ ਪੁੱਛੇ ਅਤੇ ਇਸ ਪ੍ਰਕਿਰਿਆ ਨੂੰ ਨੇੜੇ ਤੋਂ ਜਾਣਨ ਵਿੱਚ ਦਿਲਚਸਪੀ ਦਿਖਾਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਵਿਦਿਆਰਥੀਆਂ ਦਾ ਇਹ ਸਿੱਖਣਯੋਗ ਦੌਰਾ ਆਯਜਿਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਦੀ ਕਾਰਵਾਈ ਨੂੰ ਆਪਣੇ ਅੱਖੀਂ ਦੇਖਣਾ ਇਕ ਇਤਿਹਾਸਕ ਅਤੇ ਸਿੱਖਣਯੋਗ ਤਜਰਬਾ ਹੈ, ਜਿਸ ਨਾਲ ਉਹ ਲੋਕਤੰਤਰਕ ਪ੍ਰਕਿਰਿਆ ਨੂੰ ਹੋਰ ਚੰਗੀ ਤਰ੍ਹਾਂ ਸਮਝ ਸਕਣਗੇ।
ਇਸ ਮੌਕੇ ਸਟੇਟ ਜਨਰਲ ਸੈਕਟਰੀ ਨਵਲਦੀਪ ਸਿੰਘ ਅਤੇ ਲੈਕਚਰਾਰ ਪੋਲੀਟੀਕਲ ਸਾਇੰਸ ਕਿਰਨ ਬਾਲਾ ਵੀ ਮੌਜੂਦ ਸਨ।

Scroll to Top