Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:45 pm

+91 90915 01313 , +91 90916 01313

punjabbanni@gmail.com
punjabbani@yahoo.com

ਟੋਲ ਪਲਾਜ਼ਾ ਬੰਦ ਦਾ ਫੈਸਲਾ ਨਰਮ: ਕਿਸਾਨ ਮੋਰਚੇ ਨੇ ਘੰਟਿਆਂ ਲਈ ਕੀਤਾ ਟੋਲ-ਫ੍ਰੀ ਐਲਾਨ

ਟੋਲ ਪਲਾਜ਼ਾ ਬੰਦ ਦਾ ਫੈਸਲਾ ਨਰਮ: ਕਿਸਾਨ ਮੋਰਚੇ ਨੇ ਘੰਟਿਆਂ ਲਈ ਕੀਤਾ ਟੋਲ-ਫ੍ਰੀ ਐਲਾਨ

ਚੰਡੀਗੜ੍ਹ, 04 ਮਈ 2026 : ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਵੱਡੇ ਪੱਧਰ ‘ਤੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਐਲਾਨ ਕਰਨ ਵਾਲੇ ਆਜ਼ਾਦ ਕਿਸਾਨ ਮੋਰਚਾ (ਏਕੇਐਮ) ਪੰਜਾਬ ਨੇ ਆਪਣੇ ਫੈਸਲੇ ਵਿੱਚ ਤਬਦੀਲੀ ਕਰ ਦਿੱਤੀ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮੀਟਿੰਗ ਲਈ ਸੱਦਾ ਮਿਲਣ ਤੋਂ ਬਾਅਦ ਮੋਰਚੇ ਨੇ ਅਣਮਿੱਥੇ ਸਮੇਂ ਲਈ ਟੋਲ ਬੰਦ ਕਰਨ ਦੀ ਯੋਜਨਾ ਨੂੰ ਰੋਕ ਦਿੱਤਾ ਹੈ।

ਹੁਣ ਸੂਬੇ ਭਰ ਦੇ ਟੋਲ ਪਲਾਜ਼ਿਆਂ ਨੂੰ ਪੂਰੇ ਦਿਨ ਲਈ ਬੰਦ ਕਰਨ ਦੀ ਥਾਂ, ਮੋਰਚੇ ਵੱਲੋਂ ਸਿਰਫ ਤਿੰਨ ਘੰਟਿਆਂ ਲਈ ਟੋਲ-ਫ੍ਰੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਰਾਹਤ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲਾਗੂ ਰਹੇਗੀ। ਮੋਰਚੇ ਦੇ ਆਗੂ ਸੁੱਖ ਗਿੱਲ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ‘ਤੇ ਗੰਭੀਰ ਵਿਚਾਰ-ਵਿਮਰਸ਼ ਲਈ ਰਾਜਪਾਲ ਹਾਊਸ ਵੱਲੋਂ ਇੱਕ ਅਹਿਮ ਬੈਠਕ ਬੁਲਾਈ ਗਈ ਹੈ। ਇਹ ਮੀਟਿੰਗ ਅੱਜ ਸ਼ਾਮ 6:15 ਵਜੇ ਚੰਡੀਗੜ੍ਹ ਸਥਿਤ ਗਵਰਨਰ ਹਾਊਸ ਵਿੱਚ ਰਾਜਪਾਲ ਨਾਲ ਹੋਵੇਗੀ।

ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਜੇਕਰ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ‘ਤੇ ਸਕਾਰਾਤਮਕ ਰਵੱਈਆ ਨਾ ਅਪਣਾਇਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Scroll to Top