Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:09 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਪਟਿਆਲਾ, 4 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 232/2025, ਸੰਗਰੂਰ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਦੇ ਨਿਯਮਾਂ ਦੀ ਉਲੰਘਣਾ ਕੀਤੀ। ਉਸਨੇ ਧੋਖਾਧੜੀ ਨਾਲ ਸਾਲ 2023 ਜੂਨ/ਜੁਲਾਈ ਦੇ ਮਹੀਨੇ ਦੌਰਾਨ ਵੱਖ-ਵੱਖ ਤਰੀਕਾਂ ਨੂੰ ਆਪਣੇ ਬੈਂਕ ਦੇ ਮ੍ਰਿਤਕ ਪੈਨਸ਼ਨਰਾਂ ਦੇ 19 ਬੈਂਕ ਖਾਤਿਆਂ ਚੋਂ ਕੁੱਲ 9,64,600 ਰੁਪਏ ਕਢਵਾਏ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Scroll to Top