ਪਟਿਆਲਾ 5 ਮਈ – ਡਾਈਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਹੁਕਮਾਂ ਅਨੁਸਾਰ ਜਿਲ੍ਹਾ ਸਹਾਇਕ ਸਿਹਤ ਅਫਸਰ ਡਾ.ਇੰਦਰਜੀਤ ਰੰਧਾਵਾ ਦੀ ਅਗਵਾਈ ਹੇਠ ਤੰਬਾਕੂ ਕੰਟਰੋਲ ਸੈੱਲ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਅਤੇ ਕਾਲਜਾਂ ਦੇ ਨੇੜੇ ਲਗਾਏ ਜਾ ਰਹੇ 5 ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਜੁਰਮਾਨੇ ਵਜੋਂ 500 ਰੁਪਏ ਵਸੂਲ ਵੀ ਕੀਤੇ ਗਏ।
ਜਿਲ੍ਹਾ ਨੋਡਲ ਅਫਸਰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਫਸਰ ਡਾ.ਇੰਦਰਪ੍ਰੀਤ ਰੰਧਾਵਾ ਵਲੋਂ ਦੱਸਿਆ ਗਿਆ ਕਿ ਟੀਮ ਵੱਲੋਂ ਆਪੋਜਿਟ ਲੱਕੀ ਹਾਈ ਮਾਡਲ ਸਕੂਲ, ਰਾਘੋਮਾਜਰਾ, ਮਾਹਾਵੀਰ ਚੌਂਕ, ਨਜਦੀਕ ਐਨ.ਆਈ.ਐਸ, ਸ਼ੀਸ਼ ਮਹਿਲ ਦੇ ਨੇੜੇ ਆਦਿ ਏਰੀਏ ਵਿੱਚ ਜਾ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਹਨਾਂ ਦੁਕਾਨਦਾਰਾਂ ਨੂੰ ਵੀ ਤੰਬਾਕੂ ਦੇ ਖਤਰਿਆਂ ਬਾਰੇ ਜਾਗਰੂਕ ਕੀਤਾ ਗਿਆ। ਜਿਲ੍ਹਾ ਸਿਹਤ ਅਫਸਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਤੰਬਾਕੂ ਉਤਪਾਦਾਂ ਤੋਂ ਦੂਰ ਰਹਿ ਕੇ ਆਪਣੀ ਸਿਹਤ ਅਤੇ ਸਮਾਜ ਦੀ ਸਿਹਤ ਦੀ ਰੱਖਿਆ ਕਰਨ। ਇਸ ਮੌਕੇ ਹੇਲਥ ਸੁਪਰਵਾਈਜ਼ਰ ਅਨਿਲ ਗੁਰੂ ਵੀ ਮੌਜੂਦ ਸਨ।