Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:18 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਲੋਕ ਭਵਨ ‘ਚ ਰਾਜਪਾਲ ਕਟਾਰੀਆ ਨੇ ਸਤਿਗੁਰੂ ਉਦੈ ਸਿੰਘ ਜੀ ਨਾਲ ਕੀਤੀ ਮੁਲਾਕਾਤ

ਪੰਜਾਬ ਲੋਕ ਭਵਨ ‘ਚ ਰਾਜਪਾਲ ਕਟਾਰੀਆ ਨੇ ਸਤਿਗੁਰੂ ਉਦੈ ਸਿੰਘ ਜੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 8 ਮਈ 2026 : ਪੰਜਾਬ ਲੋਕ ਭਵਨ ਵਿੱਚ ਅੱਜ ਇੱਕ ਵਿਸ਼ੇਸ਼ ਅਧਿਆਤਮਿਕ ਮੁਲਾਕਾਤ ਦੌਰਾਨ ਸਤਿਗੁਰੂ ਉਦੈ ਸਿੰਘ ਜੀ ਅਤੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ।ਇਸ ਮੌਕੇ ਸਤਿਗੁਰੂ ਉਦੈ ਸਿੰਘ ਜੀ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਉਨ੍ਹਾਂ ਦੀ ਧਰਮਪਤਨੀ ਅਨੀਤਾ ਕਟਾਰੀਆ ਦਾ ਸਨਮਾਨ ਵੀ ਕੀਤਾ ਗਿਆ। ਪੂਰਾ ਸਮਾਗਮ ਆਦਰ, ਆਤਮਿਕਤਾ ਅਤੇ ਸਕਾਰਾਤਮਕ ਉਰਜਾ ਨਾਲ ਭਰਪੂਰ ਰਿਹਾ।

ਇਸ ਮੌਕੇ ਦੋਵਾਂ ਦੀ ਮੁਲਾਕਾਤ ਦੌਰਾਨ ਦੋਵਾਂ ਮਹਾਨੁਭਾਵਾਂ ਨੇ ਸਮਾਜ ਵਿੱਚ ਪਿਆਰ, ਸਦਭਾਵਨਾ, ਸਾਦਗੀ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰੂਹਾਨੀ ਪਰੰਪਰਾ ਹਮੇਸ਼ਾਂ ਮਨੁੱਖਤਾ ਅਤੇ ਭਾਈਚਾਰੇ ਦੇ ਸੁਨੇਹੇ ਨਾਲ ਜੁੜੀ ਰਹੀ ਹੈ, ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਜ਼ਰੂਰੀ ਹੈ। ਇਸ ਦੌਰਾਨ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਆਰਟੀਆਈ ਕਮਿਸ਼ਨਰ ਹਰਪ੍ਰੀਤ ਸੰਧੂ ਵੀ ਹਾਜ਼ਰ ਰਹੇ।

Scroll to Top