Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 2:23 pm

+91 90915 01313 , +91 90916 01313

punjabbanni@gmail.com
punjabbani@yahoo.com

ਜਨਹਿੱਤ ਸੰਮਤੀ ਵੱਲੋਂ ਲੌੜਵੰਦਾਂ ਮਰੀਜ਼ਾਂ ਲਈ ਸੈਟਚਰ ਅਤੇ ਵੀਲਚੇਅਰ ਦੇਣਾ ਸ਼ਲਾਘਾਯੋਗ : ਡਾ ਵਿਕਾਸ ਗੋਇਲ

ਜਨਹਿੱਤ ਸੰਮਤੀ ਵੱਲੋਂ ਲੌੜਵੰਦਾਂ ਮਰੀਜ਼ਾਂ ਲਈ ਸੈਟਚਰ ਅਤੇ ਵੀਲਚੇਅਰ ਦੇਣਾ ਸ਼ਲਾਘਾਯੋਗ : ਡਾ ਵਿਕਾਸ ਗੋਇਲ

ਪਟਿਆਲਾ, 9 ਮਈ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ  ਦੀ ਅਗਵਾਈ ਹੇਠ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਪੰਜ ਵੀਲਚੇਅਰ ਅਤੇ ਚਾਰ ਸੈਟਚਰ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ  ਵਿੱਚ ਮੁੱਖ ਮਹਿਮਾਨ ਡਾਕਟਰ ਵਿਕਾਸ ਗੋਇਲ ਮੈਡੀਕਲ ਸੁਪਰਡੈਂਟ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦਾ ਉਦਘਾਟਨ ਉਘੇ ਸਮਾਜ ਸੇਵੀ ਬੀ ਕੇ ਬਿੰਦਲ ਰਿਟਾਇਰ ਡਾਇਰੈਕਟਰ ਪੀ.ਐਸ.ਪੀ.ਸੀ.ਐਲ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੀਤਮੋਹਨ ਸਿੰਘ ਯੂ ਐਸ ਏ ਨੇ  ਕੀਤੀ।ਵਿਸ਼ੇਸ਼ ਤੋਰ  ਤੇ ਡਾਕਟਰ ਜੈ ਦੀਪ ਭਾਟੀਆ, ਸਿੱਖਿਆ ਸ਼ਾਸਤਰੀ ਅਨਿਲ ਭਾਰਤੀ, ਡਾਕਟਰ ਸੁਨੀਦਾ ਹਰਿੰਦਰਪਾਲ ਸ਼ਰਮਾ ਸਾਬਕਾ ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਪੰਜਾਬ, ਮੈਡਮ ਅਮਰਜੀਤ ਕੌਰ,ਪ੍ਰੈਸ ਸਕੱਤਰ ਸਟੇਟ ਐਵਾਰਡੀ  ਪਰਮਿੰਦਰ ਭਲਵਾਨ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਮੈਬਰ ਜ਼ਿਲ੍ਹਾ ਸਾਝ ਕੇਂਦਰ ਪਟਿਆਲਾ, ਜਸਬੀਰ ਸਿੰਘ,ਜੀ ਐਲ ਵਡੇਰਾ,ਸਤਪਾਲ ਪਰਾਸ਼ਰ, ਸਤੀਸ਼ ਜੌਸੀ, ਸੁਰਿੰਦਰ ਸਿੰਘ, ਡੀ ਪੀ ਸਿੰਘ, ਭੁਪਿੰਦਰ ਸਿੰਘ,ਰਵੀ ਸ਼ਰਮਾ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਡਾਕਟਰ ਵਿਕਾਸ ਗੋਇਲ ਨੇ ਕਿਹਾ ਕਿ ਜਨ ਹਿੱਤ ਸੰਮਤੀ ਦੇ ਪ੍ਰਧਾਨ  ਐਸ ਕੇ ਗੋਤਮ  ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ  ਹੇਠ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਲੋੜਵੰਦ ਮਰੀਜ਼ਾਂ ਲਈ ਸੈਟਚਰ ਅਤੇ ਵੀਲਚੇਅਰ ਦੇਣਾ ਸ਼ਲਾਘਾਯੋਗ ਉਪਰਾਲਾ ਹੈ।

Scroll to Top