Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:35 pm

+91 90915 01313 , +91 90916 01313

punjabbanni@gmail.com
punjabbani@yahoo.com

ਅਨੁਪ੍ਰਿਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ

ਅਨੁਪ੍ਰਿਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ

ਪਟਿਆਲਾ, 12 ਮਈ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰਿਤਾ ਜੌਹਲ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਤਰਜੀਹਾਂ ਮੁਤਾਬਕ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ।

ਏ.ਡੀ.ਸੀ. ਜੌਹਲ ਨੇ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਸਮੇਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਵੀ ਉਹ ਉਪਰਾਲੇ ਕਰਨਗੇ।

ਜਿਕਰਯੋਗ ਹੈ ਕਿ ਅਨੁਪ੍ਰਿਤਾ ਜੌਹਲ ਨੇ ਇਸ ਤੋਂ ਪਹਿਲਾਂ ਬਤੌਰ ਏ.ਡੀ.ਸੀ. ਮਾਨਸਾ, ਬਰਨਾਲਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਸਮੇਤ ਐਸ.ਡੀ.ਐਮ. ਵਜੋਂ ਸਮਰਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਲਣ ਸਮੇਂ ਏ.ਡੀ.ਸੀ. ਦਫ਼ਤਰ ਦੇ ਅਮਲੇ ਨੇ ਉਨ੍ਹਾਂ ਦਾ ਸਵਾਗਤ ਕੀਤਾ।

Scroll to Top