ਕੌਮਾਂਤਰੀ ਬਾਡੀ ਬਿਲਡਰ ਰਣ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਟਾਂਡਾ, 12 ਮਈ 2026 : ਟਾਂਡਾ ਇਲਾਕੇ ਅੰਦਰ ਅੱਜ ਉਸ ਸਮੇ ਸ਼ੋਕ ਦੀ ਲਹਿਰ ਦੌੜ ਪਈ, ਜਦੋ ਖੇਡ ਜਗਤ ਨਾਲ ਸਬੰਧਿਤ ਇਕ ਬਾਡੀ ਬਿਲਡਰ ਰਣ ਸਿੰਘ 30 ਸਾਲ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਕਾਰਨ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
ਜਾਣਕਾਰੀ ਦੇ ਅਨੁਸਾਰ ਅੱਜ ਦੁਪਹਿਰ ਬਾਅਦ ਰਣ ਸਿੰਘ ਦੀ ਤਬੀਅਤ ਅਚਾਨਕ ਖਰਾਬ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸ਼ੁਰੂਆਤੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਕਾਰਨ ਇਹ ਦੁਖਦਾਈ ਘਟਨਾ ਵਾਪਰੀ।

ਰਣ ਸਿੰਘ ਨੇ ਬਾਡੀ ਬਿਲਡਿੰਗ ਦੇ ਖੇਤਰ ਵਿੱਚ ਕਈ ਉਪਲਬਧੀਆਂ ਹਾਸਲ ਕੀਤੀਆਂ ਸਨ। ਉਸਨੇ ਆਸਟਰੇਲੀਆ ਸਮੇਤ ਕਈ ਦੇਸ਼ਾਂ ਵਿੱਚ ਹੋਏ ਕੌਮਾਂਤਰੀ ਮੁਕਾਬਲਿਆਂ ਵਿੱਚ ਭਾਗ ਲੈ ਕੇ ਕਈ ਖਿਤਾਬ ਆਪਣੇ ਨਾਮ ਕੀਤੇ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਸੀ, ਜਿਸ ਕਾਰਨ ਉਸਦੀ ਮੌਤ ਕਾਰਨ ਪਰਿਵਾਰ ਤੇ ਇਲਾਕੇ ਅੰਦਰ ਭਾਰੀ ਸ਼ੋਕ ਹੈ।

Scroll to Top