Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:35 pm

+91 90915 01313 , +91 90916 01313

punjabbanni@gmail.com
punjabbani@yahoo.com

ਵੱਡੀ ਨਦੀ ਦੀ ਸਫਾਈ ਨਾਲ ਸ਼ਹਿਰ ਨੂੰ ਹੜ੍ਹਾਂ ਦੇ ਖਤਰੇ ਤੋਂ ਬਚਾਉਣ ਦੀ ਤਿਆਰੀ -  ਸਿਹਤ ਮੰਤਰੀ

ਵੱਡੀ ਨਦੀ ਦੀ ਸਫਾਈ ਨਾਲ ਸ਼ਹਿਰ ਨੂੰ ਹੜ੍ਹਾਂ ਦੇ ਖਤਰੇ ਤੋਂ ਬਚਾਉਣ ਦੀ ਤਿਆਰੀ -  ਸਿਹਤ ਮੰਤਰੀ

ਪਟਿਆਲਾ, 12 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ  ਅਰਬਨ ਸਟੇਟ ਫੇਜ਼-1,2 ਅਤੇ 3 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 52 ਕਿਲੋਮੀਟਰ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਰਿਹਾਇਸ਼ੀ ਕਾਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸੜਕਾਂ  ਦੇ ਨਿਰਮਾਣ ਨਾਲ 5 ਸਾਲ ਦੀ ਮੈਨਟੇਨੈਂਸ ਗਰੰਟੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਇਲਾਕਾ ਵਾਸੀਆਂ ਵੱਲੋਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਗੰਭੀਰਤਾ ਨਾਲ ਲੈਂਦਿਆਂ ਹੁਣ ਇਹ ਵਿਕਾਸ ਕਾਰਜ ਸ਼ੁਰੂ ਕਰਵਾਏ ਹਨ।

ਉਨ੍ਹਾਂ ਕਿਹਾ ਕਿ ਚੰਗੀਆਂ ਅਤੇ ਮਜ਼ਬੂਤ ਸੜਕਾਂ ਨਾਲ ਨਾ ਸਿਰਫ ਲੋਕਾਂ ਦੀ ਆਵਾਜਾਈ ਸੁਗਮ ਹੋਵੇਗੀ, ਸਗੋਂ ਇਲਾਕੇ ਦੀ ਸੁੰਦਰਤਾ ਅਤੇ ਰਹਿਣ ਯੋਗ ਮਾਹੌਲ ਵਿੱਚ ਵੀ ਵੱਡਾ ਸੁਧਾਰ ਆਵੇਗਾ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸਿਹਤ ਮੰਤਰੀ ਨੇ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਵੱਡੀ ਨਦੀ ਦੀ ਸਫਾਈ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਦੀ ਦੀ ਸਫਾਈ ਨਾਲ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਅਤੇ ਹੜ੍ਹਾਂ ਵਰਗੀਆਂ ਸਮੱਸਿਆਵਾਂ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਡਰੇਨੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੀ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਸ਼ਹਿਰੀ ਇਲਾਕਿਆਂ ਵਿੱਚ ਬਰਸਾਤ ਸਮੇਂ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Scroll to Top