Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:39 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਖਾਂ ਦੀ ਸਿਹਤ ਲਈ ਵਿਸ਼ੇਸ਼ ਜਾਂਚ ਕੈਂਪ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ

ਅੱਖਾਂ ਦੀ ਸਿਹਤ ਲਈ ਵਿਸ਼ੇਸ਼ ਜਾਂਚ ਕੈਂਪ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ

ਪਟਿਆਲਾ 13 ਮਈ –  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਖਾਂ ਦੀ ਸਿਹਤ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੁਫ਼ਤ ਅੱਖਾਂ ਦੀ ਜਾਂਚ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿੰਡ ਹਿਆਣਾ ਖੁਰਦ ਵਿਖੇ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ।

ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ ਵਿੱਚ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਲੋਕਾਂ ਨੇ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ ਸੰਪੂਰਨ ਅੱਖਾਂ ਦੀ ਜਾਂਚ ਦਾ ਲਾਭ ਲਿਆ। ਕੈਂਪ ਦੌਰਾਨ ਨਜ਼ਰ ਦੀ ਜਾਂਚ, ਮੋਤੀਆਬਿੰਦ, ਗਲੂਕੋਮਾ ਅਤੇ ਰਿਫਰੈਕਟਿਵ ਗਲਤੀਆਂ ਵਰਗੀਆਂ ਆਮ ਬਿਮਾਰੀਆਂ ਦੀ ਸਕ੍ਰੀਨਿੰਗ ਕੀਤੀ ਗਈ ਅਤੇ ਅੱਖਾਂ ਦੀ ਸੰਭਾਲ ਬਾਰੇ ਸਲਾਹ ਦਿੱਤੀ ਗਈ।

ਸੀਨੀਅਰ ਮੈਡੀਕਲ ਅਫਸਰ ਡਾ.ਮੋਨਿਕਾ ਸੂਦ ਨੇ ਦੱਸਿਆ ਕਿ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ। ਇਸ ਬਾਰੇ ਉਹਨਾਂ ਨੇ ਦੱਸਿਆ ਕਿ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਤਹਿਤ ਅੱਜ ਪਿੰਡ ਹਿਆਣਾ ਖੁਰਦ ਵਿਖੇ 161 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 89 ਦੇ ਲਗਭਗ ਲੋੜਵੰਦਾਂ ਨੂੰ ਐਨਕਾਂ ਵੀ ਵੰਡੀਆਂ ਗਈਆਂ ਅਤੇ 9 ਮਰੀਜ਼ਾਂ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਰੈਫਰ ਕੀਤਾ ਗਿਆ।

ਇਸ ਮੌਕੇ ਉਹਨਾਂ ਨੇ ਜਾਣਕਾਰੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਵੀ ਇਹ ਵਿਸ਼ੇਸ਼ ਕੈਂਪ ਜਾਰੀ ਰਹਿਣਗੇ, ਜਿਸ ਤਹਿਤ ਮਿਤੀ 14 ਮਈ ਨੂੰ ਪਿੰਡ ਲਲੋਦਾ ਵਿਖੇ ਅੱਖਾਂ ਦੀ ਜਾਂਚ ਦਾ ਮੁਫਤ ਵਿਸ਼ੇਸ਼ ਕੈਂਪ ਲੱਗੇਗਾ। ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਕੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ। ਕੈਂਪ ਲਈ ਸਥਾਨਕ ਆਗੂਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਅੱਖਾਂ ਦੇ ਮਾਹਿਰ ਡਾ.ਪ੍ਰਿਯਾ ਮਿੱਤਲ,ਐਮ.ਓ ਡਾ.ਨਵਜੋਤ ਕੌਰ, ਸੀਮਾ ਰਾਨੀ ਅਪਥੈਲਮਿਕ ਅਫਸਰ, ਬੀ.ਈ.ਈ ਬਚਿਤਰ ਸਿੰਘ ਸਮੇਤ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।

 

Scroll to Top