ਚੰਡੀਗੜ੍ਹ, 14 ਮਈ 2026 : ਵਿਕਾਸ ਕਾਰਜਾਂ, ਪ੍ਰਸਾਸਨਿਕ ਸੁਧਾਰਾਂ ਅਤੇ ਹੋਰ ਲੋਕ ਹਿਤ ਯੋਜਨਾਵਾਂ ਨਾਲ ਸਬੰਧਿਤ ਪ੍ਰਸਤਾਵਾਂ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਰਾਜ ਕੈਬਨਿਟ ਦੀ ਅਗਲੀ ਮੀਟਿੰਗ ਸੱਦ ਲਈ ਗਈ ਹੈ। ਇਹ ਬੈਠਕ 18 ਮਈ ਨੂੰ ਸਵੇਰੇ 10 ਵਜੇ ਹਰਿਆਣਾ ਸਿਵਲ ਸਕੱਤਰੇਤ ਦੇ ਮੁੱਖ ਹਾਲ ਵਿੱਚ ਆਯੋਜਿਤ ਕੀਤੀ ਜਾਵੇਗੀ, ਜਿਸਦੀ ਅਗਵਾਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਰਨਗੇ।
ਇਸ ਸਬੰਧੀ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਅਧਿਕਾਰਿਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੀਟਿੰਗ ਦੌਰਾਨ ਰਾਜ ਨਾਲ ਜੁੜੇ ਕਈ ਮਹੱਤਵਪੂਰਨ ਮਸਲਿਆਂ ਅਤੇ ਨੀਤੀਗਤ ਫੈਸਲਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਕੈਬਨਿਟ ਵਿੱਚ ਵਿਕਾਸ ਕਾਰਜਾਂ, ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ-ਹਿਤ ਯੋਜਨਾਵਾਂ ਨਾਲ ਸੰਬੰਧਿਤ ਪ੍ਰਸਤਾਵਾਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।