Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 8:38 am

+91 90915 01313 , +91 90916 01313

punjabbanni@gmail.com
punjabbani@yahoo.com

19 ਮਈ ਨੂੰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ

19 ਮਈ ਨੂੰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ

ਅੰਮ੍ਰਿਤਸਰ , 16 ਮਈ : ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਸਾਰੀਆਂ ਆਹਲੂਵਾਲੀਆ ਸਭਾਵਾਂ ਖਾਲਸਾ ਪੰਥ ਦੇ ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਬਾਬਾ ਜੱਸਾ ਸਿੰਘ ਆਹਲੂਵਾਲੀਆ ਸੁਲਤਾਨ-ਉਲ-ਕੌਮ ਬੁੱਢਾ ਦਲ ਦੇ ਚੌਥੇ ਜਥੇਦਾਰ ਦਾ ਜਨਮ ਦਿਹਾੜਾ ਨਾਨਕਸਾਹੀ ਕੈਲੰਡਰ ਅਨੁਸਾਰ 19 ਮਈ ਨੂੰ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੂਰਨ ਸਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ।

ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਦਸਿਆ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 17 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਅਰੰਭ ਹੋਣਗੇ ਜਿਨ੍ਹਾਂ ਦਾ ਭੋਗ 19 ਮਈ ਨੂੰ ਪਵੇਗਾ, ਉਪਰੰਤ ਗੁਰਮਤਿ ਸਮਾਗਮ ਹੋਵੇਗਾ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਬਾਬਾ ਜੱਸਾ ਸਿੰਘ ਆਹਲੂਵਾਲੀਆ ਯਾਦਗਾਰੀ ਚੌਂਕ ਵਿਖੇ ਆਹਲੂਵਾਲੀਆ ਬਰਾਦਰੀ ਅਤੇ ਹੋਰ ਸੰਗਤਾਂ ਬਾਬਾ ਜੀ ਦੇ ਬੁੱਤ ਸਰੂਪ ਤੇ 19 ਮਈ ਨੂੰ ਫੁੱਲਾਂ ਦੇ ਹਾਰ ਪਾ ਕੇ ਸਤਿਕਾਰ ਭੇਟ ਕਰਨਗੀਆਂ।

Scroll to Top