ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਰੱਖੜਾ ਨੇ ਫੜਿਆ ਆਪ ਦਾ ਪਲਾ

ਸਮਾਣਾ, 16 ਮਈ 2026 : ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ, ਜਦੋ ਸੀਨੀਅਰ ਅਕਾਲੀ ਨੇਤਾ ਤੇ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਪਣੀ ਪੂਰੀ ਟੀਮ ਸਣੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਪਾਰਟੀ ਦਾ ਪਲੜਾ ਫੜ ਲਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਰੱਖੜਾ ਤੇ ਉਨਾ ਦੀ ਟੀਮ ਦਾ ਸਿਰੋਪੇ ਪਾਕੇ ਸਨਮਾਨ ਕੀਤਾ ਤੇ ਪਾਰਟੀ ਵਿਚ ਸ਼ਾਮਲ ਕੀਤਾ।

ਇਸ ਮੌਕੇ ਹਰੀ ਸਿੰਘ ਨਲਵਾ ਪ੍ਰੀਤ ਕੰਬਾਈਨ, ਸਾਬਕਾ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਜਸਪਾਲ ਕਲਿਆਣ ਅਤੇ ਗਮਦੂਰ ਸਿੰਘ ਖੇੜਕੀ ਸਮੇਤ ਕਈ ਹੋਰ ਆਗੂਆਂ ਨੇ ਵੀ ‘ਆਪ’ ਦਾ ਦਾਮਨ ਥਾਮਿਆ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੂੰ ਸੁਰਜੀਤ ਸਿੰਘ ਰੱਖੜਾ ਵਰਗੇ ਤਜਰਬੇਕਾਰ ਆਗੂ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਰੱਖੜਾ ਦੇ ਲੰਬੇ ਰਾਜਨੀਤਿਕ ਅਨੁਭਵ ਦਾ ਲਾਭ ਹੁਣ ਆਮ ਆਦਮੀ ਪਾਰਟੀ ਨੂੰ ਮਿਲੇਗਾ ਅਤੇ ਇਸ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਜਲੰਧਰ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਕਾਰਜਕਾਰਨੀ ਮੀਟਿੰਗ ਦੌਰਾਨ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦਾ ਫੈਸਲਾ ਲਿਆ ਗਿਆ ਸੀ। ਇਸ ਫੈਸਲੇ ਤੋਂ ਕੁਝ ਸਮੇਂ ਬਾਅਦ ਹੀ ਇਹ ਉਲਟਫੇਲ ਦੇਖਣ ਨੂੰ ਮਿਲਿਆ ਹੈ।

Scroll to Top