Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 8:10 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੇ ਤ੍ਰਿਪੜੀ ਇਲਾਕੇ 'ਚ ਬਣੇਗੀ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ - ਡਾ.ਬਲਬੀਰ ਸਿੰਘ

ਪਟਿਆਲਾ ਦੇ ਤ੍ਰਿਪੜੀ ਇਲਾਕੇ 'ਚ ਬਣੇਗੀ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ - ਡਾ.ਬਲਬੀਰ ਸਿੰਘ

ਪਟਿਆਲਾ, 18 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤ੍ਰਿਪੜੀ (ਪ੍ਰੀਤ ਨਗਰ) ਵਿਖੇ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਓਹਨਾ ਦੱਸਿਆ ਕਿ ਕਰੀਬ 5 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵਿੱਚੋਂ ਤਿਆਰ ਕੀਤੀ ਜਾ ਰਹੀ ਇਹ ਸੜਕ ਇਲਾਕੇ ਦੀ ਆਵਾਜਾਈ ਪ੍ਰਣਾਲੀ ਨੂੰ ਹੋਰ ਸੁਚੱਜਾ ਅਤੇ ਸੁਗਮ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।

ਉਦਘਾਟਨ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਧੀਆ ਸੜਕਾਂ ਨਾਲ ਨਾ ਸਿਰਫ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲਦੀ ਹੈ, ਸਗੋਂ ਵਪਾਰਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਦਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਤ੍ਰਿਪੜੀ ਦੇ ਪ੍ਰੀਤ ਨਗਰ ਇਲਾਕੇ ਵਿੱਚ ਲੰਬੇ ਸਮੇਂ ਤੋਂ ਲੋਕਾਂ ਵੱਲੋਂ ਇਸ ਸੜਕ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਸੜਕਾਂ, ਪੀਣ ਵਾਲਾ ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲੈ ਕੇ ਜਾਣਾ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕਰਨੀ ਹੈ।

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕ ਨਿਰਮਾਣ ਕਾਰਜ ਨੂੰ ਉੱਚ ਗੁਣਵੱਤਾ ਅਤੇ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਲਾਕਾ ਨਿਵਾਸੀਆਂ ਨੇ ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਅਤੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਇਲਾਕੇ ਦੀ ਮੁੱਖ ਲੋੜ ਸੀ ਅਤੇ ਇਸ ਦੇ ਬਣਨ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗ।
ਇਸ ਮੌਕੇ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ, ਕਮਿਸ਼ਨਰ ਨਗਰ ਨਿਗਮ ਸ੍ਰ ਪਰਮਜੀਤ ਸਿੰਘ, ਸ੍ਰੀ ਜਸਬੀਰ ਸਿੰਘ ਗਾਂਧੀ, ਇਲਾਕੇ ਦੇ ਪਤਵੰਤੇ ਵਿਅਕਤੀ, ਸਥਾਨਕ ਨਿਵਾਸੀ ਅਤੇ ਹੋਰ ਆਗੂ ਵੀ ਹਾਜ਼ਰ ਸਨ।

Scroll to Top