ਖੰਨਾ ‘ਚ ਫਿਰੌਤੀ ਤੇ ਫਾਇਰਿੰਗ ਮਾਮਲਾ : ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਮਾਪੇ ਕਾਬੂ

ਖੰਨਾ, 22 ਮਈ 2026 : ਪੰਜਾਬ ਪੁਲਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਇਕ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ।

ਜਾਣਕਾਰੀ ਦੇ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੀ ਖੰਨਾ ਪੁਲਿਸ ਨੇ ਪ੍ਰੇਮ ਵੈਸ਼ਨੋ ਢਾਬੇ ‘ਤੇ ਹੋਈ ਗੋਲੀਬਾਰੀ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਇਹ ਅਹਿਮ ਕਾਰਵਾਈ ਕੀਤੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਦੋਵੇਂ ਗ੍ਰਿਫ਼ਤਾਰੀਆਂ ਦੇਰ ਰਾਤ ਕੀਤੀਆਂ ਗਈਆਂ।

ਪੁਲਿਸ ਅਨੁਸਾਰ ਇਹ ਕਾਰਵਾਈ 1 ਮਈ ਨੂੰ ਵਾਪਰੀ ਫਾਇਰਿੰਗ ਘਟਨਾ ਦੀ ਜਾਂਚ ਦੌਰਾਨ ਕੀਤੀ ਗਈ ਹੈ। ਉਸ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਢਾਬੇ ‘ਤੇ ਗੋਲੀਆਂ ਚਲਾਉਣ ਦੇ ਨਾਲ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ।

Scroll to Top