Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:26 am

+91 90915 01313 , +91 90916 01313

punjabbanni@gmail.com
punjabbani@yahoo.com

ਇਕੋ ਪਰਿਵਾਰ ਦੇ ਪੰਜ ਮੈਬਰਾਂ ਨੇ ਮਾਰੀ ਨਹਿਰ ਵਿਚ ਛਾਲ, ਤਿੰਨ ਦੀ ਮੌਤ

ਇਕੋ ਪਰਿਵਾਰ ਦੇ ਪੰਜ ਮੈਬਰਾਂ ਨੇ ਮਾਰੀ ਨਹਿਰ ਵਿਚ ਛਾਲ, ਤਿੰਨ ਦੀ ਮੌਤ

ਰਾਜਪੁਰਾ, 25 ਮਈ 2026 : ਰਾਜਪੁਰਾ ਦੇ ਨੇੜਲੇ ਪਿੰਡ ਮੰਡੋਲੀ ਕੋਲੋਂ ਲੰਘਦੀ ਖੇੜੀ ਗੰਡੀਆ ਨਹਿਰ ਵਿੱਚ ਬੀਤੇ ਦਿਨੀ ਇਕੋ ਪਰਿਵਾਰ ਦੇ 5 ਲੋਕਾਂ ਵਲੋ ਨਹਿਰ ਵਿਚ ਛਾਲ ਮਾਰ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸਿ਼ਸ਼ ਕੀਤੀ ਗਈ, ਜਿਸ ਵਿਚ ਪਰਿਵਾਰ ਦੇ ਦੋ ਮੈਬਰਾਂ ਪਤੀ ਪਤਨੀ ਨੂੰ ਬਚਾ ਲਿਆ ਗਿਆ ਪਰ ਤਿੰਨ ਬਚਿਆਂ ਦੀ ਮੌਤ ਹੋ ਗਈ।

ਜਾਣਕਾਰੀ ਦੇ ਅਨੁਸਾਰ ਮ੍ਰਿਤਕ ਬੱਚਿਆਂ ਦੀ ਪਛਾਣ ਏਕਮ (14), ਮੁਸਕਾਨ (12) ਅਤੇ ਰਾਜਵੀਰ ਕੌਰ (8) ਵਜੋਂ ਹੋਈ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਪੋਸਟਮਾਰਟਮ ਲਈ ਰੱਖਵਾਇਆ ਗਿਆ ਹੈ।

ਡਾ. ਤਰਨਜੀਤ ਕੌਰ ਖੇੜੀ ਨੇ ਦੱਸਿਆ ਕਿ ਤਿੰਨਾਂ ਬੱਚਿਆਂ ਨੂੰ ਨਹਿਰ ਵਿੱਚੋਂ ਕੱਢ ਕੇ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕੀਤਾ ਗਿਆ। ਉਧਰ ਮੌਕੇ ’ਤੇ ਮੌਜੂਦ ਗੋਤਾਖੋਰ ਰਾਜੀਵ ਕੁਮਾਰ ਨੇ ਦੱਸਿਆ ਕਿ ਪਰਿਵਾਰ ਸਾਈਕਲ ’ਤੇ ਆਇਆ ਸੀ ਅਤੇ ਅਚਾਨਕ ਨਹਿਰ ਵਿੱਚ ਛਾਲ ਮਾਰ ਦਿੱਤੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖੁਦਕੁਸ਼ੀ ਦੀ ਕੋਸ਼ਿਸ਼ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

Scroll to Top