Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਸਾਈਕਲਿਸਟਾਂ ਦਾ ਸਨਮਾਨ

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਸਾਈਕਲਿਸਟਾਂ ਦਾ ਸਨਮਾਨ

ਪਟਿਆਲਾ, 24 ਮਈ – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਵਉੱਚ ਖੇਡ ਐਵਾਰਡ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਸਾਈਕਲਿੰਗ ਖੇਡ ਦੇ 5 ਖਿਡਾਰੀ ਨਮਨ ਕਪਲ, ਹਰਸ਼ਵੀਰ ਸਿੰਘ ਸੇਖੋਂ, ਰਾਜਬੀਰ ਸਿੰਘ, ਵਿਸ਼ਵਜੀਤ ਸਿੰਘ ਅਤੇ ਅਮਰਜੀਤ ਸਿੰਘ ਵੀ ਸ਼ਾਮਲ ਹਨ।
ਇਹਨਾਂ ਖਿਡਾਰੀਆਂ ਨੂੰ ਐਵਾਰਡ ਮਿਲਣ ਤੋਂ ਬਾਅਦ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿੱਚ ਪ੍ਰਧਾਨ ਸ੍ਰ ਚਰਨਜੀਤ ਸਿੰਘ ਧਾਲੀਵਾਲ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਵੱਖ ਵੱਖ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ।  ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਸਾਈਕਲਿਸਟਾਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਸ੍ਰ ਚਰਨਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਪੰਜਾਬ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦੇ ਹਨ, ਜਿਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਨੂੰ ਦੇਖਦਿਆਂ ਹੋਇਆ ਪੰਜਾਬ ਸਰਕਾਰ ਨੇ ਉਹਨਾਂ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਉਹਨਾਂ ਦੱਸਿਆ ਕਿ ਸਾਈਕਲਿੰਗ ਖੇਡ ਵਿੱਚ ਜਿਨ੍ਹਾਂ 5 ਖਿਡਾਰੀਆਂ ਨੂੰ ਇਹ ਸਨਮਾਨ ਮਿਲਿਆ, ਉਹ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰੌਸ਼ਨ ਕਰ ਰਹੇ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹਨਾਂ 5 ਸਾਈਕਲਿਸਟਾਂ ਨੇ ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਪ੍ਰਤੀਨਿਧਤਾ ਕੀਤੀ ਹੈ, ਇਸ ਤੋਂ ਇਲਾਵਾ ਇਹਨਾਂ ਸਾਈਕਲਿਸਟਾਂ ਨੇ ਏਸ਼ੀਅਨ ਚੈਂਪੀਅਨਸ਼ਿਪ ਅਤੇ ਏਸ਼ੀਆ ਕੱਪ ਵਿੱਚ ਅਨੇਕਾਂ ਤਗਮੇ ਭਾਰਤ ਅਤੇ ਪੰਜਾਬ ਲਈ ਜਿੱਤੇ ਹਨ।
ਉਹਨਾਂ ਦੱਸਿਆ ਕਿ ਪੰਜਾਬ ਵਿੱਚ ਸਾਈਕਲਿੰਗ ਖੇਡ ਲਈ ਟੈਲੈਂਟ ਦੀ ਕੋਈ ਕਮੀ ਨਹੀਂ ਹੈ ਲੋੜ ਸਿਰਫ ਟੈਲੈਂਟ ਨੂੰ ਪਹਿਚਾਣ ਕੇ ਸਹੀ ਰਸਤਾ ਦਿਖਾਉਣ ਦੀ ਹੈ, ਪਿਛਲੇ ਦਿਨਾਂ ਵਿੱਚ ਪੰਜਾਬ ਭਰ ਤੋਂ ਸਾਰੇ ਕੋਚ ਸਾਹਿਬਾਨਾਂ ਨਾਲ ਬੈਠਕ ਕਰ ਕੇ ਇਹ ਵਿਚਾਰ ਕੀਤੀ ਗਈ ਕਿ ਨਵੇਂ ਖਿਡਾਰੀਆਂ ਨੂੰ ਕਿਸ ਤਰ੍ਹਾਂ ਸਾਈਕਲਿੰਗ ਖੇਡ ਨਾਲ ਜੋੜਨਾ ਹੈ। ਉਹਨਾਂ ਦੱਸਿਆ ਕਿ ਸਾਈਕਲਿੰਗ ਖੇਡ ਵਿੱਚ ਨੌਜਵਾਨਾਂ ਦਾ ਭਵਿੱਖ ਸੁਰੱਖਿਤ ਹੈ ਕਿਉਂਕਿ ਸਾਈਕਲਿੰਗ ਖੇਡ ਭਾਰਤੀ ਓਲੰਪਿਕ ਐਸੋਸੀਏਸ਼ਨ, ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਤੋਂ ਮਾਨਤਾ ਪ੍ਰਾਪਤ ਹੈ।
Scroll to Top