Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:33 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਮਾਨ ਨੇ ਪਿੰਡ ਸੀਚੇਵਾਲ ਪਹੁੰਚ ਕੀਤਾ ਨਵੇ ਐਸਟ੍ਰੋਟਰਫ ਦਾ ਉਦਘਾਟਨ

ਮੁੱਖ ਮੰਤਰੀ ਮਾਨ ਨੇ ਪਿੰਡ ਸੀਚੇਵਾਲ ਪਹੁੰਚ ਕੀਤਾ ਨਵੇ ਐਸਟ੍ਰੋਟਰਫ ਦਾ ਉਦਘਾਟਨ

ਜਲੰਧਰ, 29 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਸੀਚੇਵਾਲ ਪਹੁੰਚ ਕੇ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਜਿਥੇ ਹਾਜਰੀ ਲਵਾਈ, ਉਥੇ ਉਨਾ ਸਮਾਗਮ ਦੌਰਾਨ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿੱਚ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਬਲਬੀਰ ਸਿੰਘ ਸਿੰਚੇਵਾਲ ਵੀ ਮੌਜੂਦ ਰਹੇ।

ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤਾਂ ਤੱਕ ਵੱਡੀ ਮਾਤਰਾ ਵਿੱਚ ਨਹਿਰੀ ਪਾਣੀ ਪਹੁੰਚਾ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਾਤਾਵਰਣ ਪੱਖੀ ਯਤਨਾਂ ਨਾਲ ਭੂਮੀਗਤ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਆਇਆ ਹੈ ਅਤੇ ਕਈ ਖੇਤਰਾਂ ਵਿੱਚ ਪਾਣੀ ਦੀ ਉਪਲਬਧਤਾ ਵਧੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਖੇਡਾਂ ਦੇ ਖੇਤਰ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਖੇਡ ਸਹੂਲਤਾਂ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਦੀ ਏਕਤਾ, ਸ਼ਾਂਤੀ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਦੀ ਅਪੀਲ ਵੀ ਕੀਤੀ।

Scroll to Top