Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:36 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ :  24 ਘੰਟੇ ਸਿਹਤ ਸੇਵਾਵਾਂ

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ : 24 ਘੰਟੇ ਸਿਹਤ ਸੇਵਾਵਾਂ

ਪਟਿਆਲਾ, 29 ਮਈ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਅਤੇ ਸਮੇਂ ਸਿਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਅੱਗੇ ਵਧਾਉਂਦਿਆਂ ਅੱਜ ਪਟਿਆਲਾ ਦੇ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ 24 ਘੰਟੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਮੋਬਾਈਲ ਮੈਡੀਕਲ ਯੂਨਿਟ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਮੈਡੀਕਲ ਯੂਨਿਟ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਘਰ ਦੇ ਨੇੜੇ ਹੀ ਗੁਣਵੱਤਾ ਭਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਨਾਗਰਿਕ ਤੱਕ ਬਿਹਤਰ ਅਤੇ ਸਮੇਂ ਸਿਰ ਇਲਾਜ ਦੀ ਸਹੂਲਤ ਪਹੁੰਚਾਉਣਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਲਾਜ ਲਈ ਦੂਰ ਦਰਾਜ਼ ਨਾ ਜਾਣਾ ਪਵੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆ ਰਹੀ ਹੈ ਅਤੇ ਆਮ ਲੋਕਾਂ ਨੂੰ ਮੁਫ਼ਤ ਅਤੇ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਨਵੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਮਿਲ ਸਕੇ।
ਸਮਾਗਮ ਦੌਰਾਨ ਸਿਹਤ ਵਿਭਾਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਨੂੰ ਵੀ ਸਨਮਾਨਿਤ ਕੀਤਾ ਗਿਆ। ਸਿਹਤ ਮੰਤਰੀ ਨੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਰਕਰ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਰੀੜ੍ਹ ਦੀ ਹੱਡੀ ਵਾਂਗ ਕੰਮ ਕਰ ਰਹੀਆਂ ਹਨਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਦੀ ਹੈ।
ਇਸ ਮੌਕੇ ਮੌਜੂਦ ਬਜ਼ੁਰਗਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ ਅਤੇ ਓਪਰੇਸ਼ਨਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਕਾਰਨ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
Scroll to Top