Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:00 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ

ਵਿਧਾਇਕ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ

ਪਟਿਆਲਾ, 3 ਜੂਨ : ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਸਮਾਜਿਕ ਆਗੂ, ਵਪਾਰੀ ਵਰਗ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਰਹੇ।

ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀਆਂ ਸੜਕਾਂ, ਬਿਹਤਰ ਸੀਵਰੇਜ ਪ੍ਰਬੰਧ, ਪੀਣ ਵਾਲਾ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ ਦਾ ਇਹ ਰਸਤਾ ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਮਾਰਗਾਂ ਵਿੱਚੋਂ ਇੱਕ ਹੈ, ਜਿੱਥੋਂ ਹਰ ਰੋਜ਼ ਹਜ਼ਾਰਾਂ ਲੋਕ ਆਵਾਜਾਈ ਕਰਦੇ ਹਨ। ਇਸ ਸੜਕ ਦੇ ਨਵੀਨੀਕਰਨ ਨਾਲ ਨਾ ਸਿਰਫ਼ ਟਰੈਫਿਕ ਦੀ ਸਮੱਸਿਆ ਘੱਟ ਹੋਵੇਗੀ, ਸਗੋਂ ਆਮ ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਵੀ ਮਿਲੇਗੀ।

ਇਸ ਮੌਕੇ ਨਗਰ ਨਿਗਮ ਦੇ ਵਾਰਡ ਨੰਬਰ 56 ਦੇ ਕੌਂਸਲਰ ਇਤਵਿੰਦਰ ਸਿੰਘ ਲੂਥਰਾ, ਵਾਰਡ ਨੰਬਰ 50 ਦੇ ਕੌਂਸਲਰ ਹਰਮਨ ਸੰਧੂ ਅਤੇ ਵਾਰਡ ਨੰਬਰ 55 ਦੀ ਕੌਂਸਲਰ ਕਵਲਜੀਤ ਕੌਰ ਜੱਗੀ ਨੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਪਟਿਆਲਾ ਦੇ ਵਿਕਾਸ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਨਾਲ ਪਟਿਆਲਾ ਦੀ ਨੁਹਾਰ ਬਦਲ ਰਹੀ ਹੈ।

Scroll to Top