Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:01 pm

+91 90915 01313 , +91 90916 01313

punjabbanni@gmail.com
punjabbani@yahoo.com

ਤੇਜ ਹਨੇਰੀ, ਝੱਖੜ ਤੇ ਮੀਹ ਕਾਰਨ ਦਿਲੀ ਹਵਾਈ ਅੱਡੇ ਤੇ ਤਬਾਹੀ

ਤੇਜ ਹਨੇਰੀ, ਝੱਖੜ ਤੇ ਮੀਹ ਕਾਰਨ ਦਿਲੀ ਹਵਾਈ ਅੱਡੇ ਤੇ ਤਬਾਹੀ

ਨਵੀਂ ਦਿੱਲੀ, 08 ਜੂਨ 2026 : ਬੀਤੇ ਦਿਨੀ ਦੇਰ ਸ਼ਾਮ ਚਲੀ ਤੇਜ ਹਨੇਰੀ, ਝਖੜ ਅਤੇ ਮੀਹ ਨੇ ਦਿਲੀ ਹਵਾਈ ਅੱਡੇ ਤੇ ਪੂਰੀ ਤਰ੍ਹਾਂ ਤਬਾਹੀ ਦਾ ਮੰਜਰ ਜਾਰੀ ਰਖਿਆ, ਜਿਸ ਕਾਰਨ ਤਿੰਨ ਜਹਾਜਾਂ ਨੂੰ ਵੀ ਨੁਕਸਾਨ ਪੁਜਾ ਹੈ।

ਜਾਣਕਾਰੀ ਦੇ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਐਤਵਾਰ ਸ਼ਾਮ ਆਏ ਤੇਜ਼ ਮੀਂਹ ਅਤੇ ਤੂਫ਼ਾਨੀ ਹਵਾਵਾਂ ਕਾਰਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਏਅਰ ਇੰਡੀਆ ਦੇ ਤਿੰਨ ਖੜ੍ਹੇ ਜਹਾਜ਼ਾਂ ਨੂੰ ਨੁਕਸਾਨ ਪਹੁੰਚਿਆ, ਜਿਸ ਕਾਰਨ ਹਵਾਈ ਅੱਡੇ ‘ਤੇ ਕੁਝ ਸਮੇਂ ਲਈ ਹਫੜਾ-ਦਫੜੀ ਵਾਲੇ ਹਾਲਾਤ ਬਣ ਗਏ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਟਰਮੀਨਲ-2 ਨੇੜੇ ਸਥਿਤ ਪਾਰਕਿੰਗ ਬੇ ਵਿੱਚ ਸ਼ਾਮ ਕਰੀਬ 4:40 ਵਜੇ ਵਾਪਰੀ। ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਜ਼ਮੀਨੀ ਸਹਾਇਤਾ ਲਈ ਵਰਤੇ ਜਾਂਦੇ ਉਪਕਰਣ ਬੇਕਾਬੂ ਹੋ ਕੇ ਖੜ੍ਹੇ ਜਹਾਜ਼ਾਂ ਨਾਲ ਟਕਰਾ ਗਏ, ਜਿਸ ਨਾਲ ਤਿੰਨ ਜਹਾਜ਼ ਪ੍ਰਭਾਵਿਤ ਹੋਏ।

ਘਟਨਾ ਵੇਲੇ ਪਾਰਕਿੰਗ ਖੇਤਰ ਵਿੱਚ ਕੋਈ ਕਰਮਚਾਰੀ ਮੌਜੂਦ ਨਾ ਹੋਣ ਕਾਰਨ ਕਿਸੇ ਜਾਨੀ ਨੁਕਸਾਨ ਜਾਂ ਸੱਟ ਲੱਗਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ। ਹਾਲਾਂਕਿ ਸੁਰੱਖਿਆ ਦੇ ਮੱਦੇਨਜ਼ਰ ਪ੍ਰਭਾਵਿਤ ਜਹਾਜ਼ਾਂ ਨੂੰ ਤੁਰੰਤ ਸੇਵਾ ਤੋਂ ਹਟਾ ਦਿੱਤਾ ਗਿਆ ਹੈ।

Scroll to Top