Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:01 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਨੇ ਮੋਨਿਕਾ ਸ਼ਰਮਾ ਨੂੰ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ 

ਆਪ ਨੇ ਮੋਨਿਕਾ ਸ਼ਰਮਾ ਨੂੰ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ 

ਪਟਿਆਲਾ, 8 ਜੂਨ : ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੋਨਿਕਾ ਸ਼ਰਮਾ ਨੂੰ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਸਬੰਧੀ ਮੋਨਿਕਾ ਸ਼ਰਮਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਸ਼੍ਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਟੇਟ ਅਬਜ਼ਰਵਰ ਗਾਇਤਰੀ ਬਿਸ਼ਨੋਈ, ਪੰਜਾਬ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ, ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਦੀ ਹੈ ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।
ਮੋਨਿਕਾ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਮੋਨਿਕਾ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਵਚਨਬੱਧ ਹੈ ਅਤੇ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।
Scroll to Top