Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:26 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਰਖਿਆ ਏਜੰਸੀਆਂ ਨੇ ਦੋ ਹੈਡ ਗ੍ਰਨੇਡਾਂ ਸਣੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਸੁਰਖਿਆ ਏਜੰਸੀਆਂ ਨੇ ਦੋ ਹੈਡ ਗ੍ਰਨੇਡਾਂ ਸਣੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 09 ਜੂਨ 2026 : ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਮਿਲ ਕੇ ਚਲਾਏ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਦੋ ਹੈਡ ਗ੍ਰਨੇਡਾਂ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ।

ਜਾਣਕਾਰੀ ਦੇ ਅਨੁਸਾਰ ਗਏ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਸਰਹੱਦ ਪਾਰ ਬੈਠੇ ਕੁਝ ਤੱਤਾਂ ਨਾਲ ਸੰਪਰਕ ਹੋ ਸਕਦੇ ਹਨ। ਇਸ ਸਬੰਧੀ ਸੁਰੱਖਿਆ ਏਜੰਸੀਆਂ ਵੱਲੋਂ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਨੈੱਟਵਰਕ ਅਤੇ ਸੰਭਾਵਿਤ ਮਕਸਦ ਦਾ ਪਤਾ ਲਗਾਇਆ ਜਾ ਸਕੇ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅੱਤਵਾਦੀ ਜਾਂ ਅਪਰਾਧਿਕ ਗਤੀਵਿਧੀਆਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ।

ਜਾਂਚ ਟੀਮਾਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਬਰਾਮਦ ਕੀਤੇ ਗਏ ਗ੍ਰਨੇਡ ਕਿੱਥੋਂ ਲਿਆਂਦੇ ਗਏ, ਉਨ੍ਹਾਂ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਜਾਣੀ ਸੀ ਅਤੇ ਇਸ ਮਾਮਲੇ ਵਿੱਚ ਹੋਰ ਕਿਹੜੇ ਵਿਅਕਤੀ ਸ਼ਾਮਲ ਹੋ ਸਕਦੇ ਹਨ। ਗ੍ਰਿਫ਼ਤਾਰ ਮੁਲਜ਼ਮਾਂ ਦੇ ਸੰਪਰਕਾਂ ਅਤੇ ਗਤੀਵਿਧੀਆਂ ਦੀ ਵੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

Scroll to Top