Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:16 pm

+91 90915 01313 , +91 90916 01313

punjabbanni@gmail.com
punjabbani@yahoo.com

 ਪਟਿਆਲਾ ' ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਜਾਰੀ - ਡਾ ਇੰਦਰਪ੍ਰੀਤ

 ਪਟਿਆਲਾ ' ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਜਾਰੀ - ਡਾ ਇੰਦਰਪ੍ਰੀਤ

ਪਟਿਆਲਾ 8 ਜੂਨ : ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਟੋਬੈਕੋ ਕੰਟਰੋਲ ਪ੍ਰੋਗਰਾਮ ਅਤੇ ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ , ਅਨਿਲ ਗੁਰੂ ਅਤੇ ਖੁਸ਼ਵੀਰ ਦੀ ਅਗਵਾਈ ਹੇਠ ਚਲਾਈ ਗਈ।
ਇਸ ਦੌਰਾਨ ਟੀਮ ਵੱਲੋਂ ਨਾਭਾ ਰੋਡ (ਕੇਂਦਰੀ ਜੇਲ੍ਹ ਦੇ ਸਾਹਮਣੇ), ਥਾਪਰ ਯੂਨੀਵਰਸਿਟੀ ਨੇੜੇ ਪ੍ਰੇਮ ਨਗਰ, ਭਾਦਸੋਂ ਰੋਡ, 22 ਨੰਬਰ ਫਾਟਕ, ਲੀਲਾ ਭਵਨ ਅਤੇ ਪੂਰੀ ਮਾਰਕੀਟ ਸਿਓਣਾ ਚੌਂਕ ਸਥਿਤ ਤਿੰਨ ਪਾਨ ਪਾਰਲਰਾਂ ਚੌਰਾਸੀਆ ਪਾਨ ਪਾਰਲਰਾਂ 22 ਨੰ: ਫਾਟਕ ਅਤੇ ਲੀਲਾ ਭਵਨ, ਰਾਇਲ ਪਾਨ ਪਾਰਲਰ ਪ੍ਰੇਮ ਨਗਰ ਅਤੇ ਹੋਰ ਤੰਬਾਕੂ ਵਿਕਰੀ ਸਥਾਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ।
ਜਾਂਚ ਦੌਰਾਨ ਤੰਬਾਕੂ ਨਿਯੰਤਰਣ ਕਾਨੂੰਨ ਦੀ ਉਲੰਘਣਾ ਕਰਦੇ ਹੋਏ ਕੁੱਲ 6 ਚਲਾਨ ਜਾਰੀ ਕੀਤੇ ਗਏ। ਇਸ ਕਾਰਵਾਈ ਰਾਹੀਂ ਕੁੱਲ 1150 ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ। ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਕਿ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਜਾਰੀ ਰਹੇਗੀ।
ਇਸ ਤੋਂ ਇਲਾਵਾ ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਅਧੀਨ ਮੋਤੀਆ ਬਿੰਦ ਜਾਂਚ ਕੈਂਪ ਲਗਾਏ ਅਤੇ ਬਜੁਰਗਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਚਸ਼ਮੇਂ ਵੀ ਵੰਡੇ ਗਏ। ਇਹ ਕੈਂਪ ਪਿੰਡ ਸਿੰਭਰੋ, ਭਾਦਸੋਂ , ਸਿਉਣਾ ਅਤੇ ਕੌਲੀ ਵਿੱਚ ਲਗਾਏ ਗਏ ਸਨ। ਟੀਮ ਨੇ ਕੈਂਪਾਂ ਦੀ ਕਾਰਗੁਜ਼ਾਰੀ, ਮਰੀਜ਼ਾਂ ਦੀ ਜਾਂਚ, ਦਵਾਈਆਂ ਦੀ ਉਪਲਬਧਤਾ ਅਤੇ ਅੱਖਾਂ ਦੇ ਇਲਾਜ ਸਬੰਧੀ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਮਰੀਜ਼ਾਂ ਨੂੰ ਉਚਿਤ ਸਲਾਹ, ਦਵਾਈਆਂ ਅਤੇ ਅਗਲੇ ਇਲਾਜ ਲਈ ਰੈਫਰਲ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ।
Scroll to Top