Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:40 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ : 30 ਕਿਲੋ ਹੈਰੋਇਨ ਸਣੇ 6 ਤਸੱਰਕਾਂ ਨੂੰ ਕੀਤਾ ਕਾਬੂ

ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ : 30 ਕਿਲੋ ਹੈਰੋਇਨ ਸਣੇ 6 ਤਸੱਰਕਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ, 11 ਜੂਨ 2026 : ਸਮਾਜ ਵਿਰੋਧੀ ਅਨਸਰਾਂ ਵਿਰੁਧ ਚਲ ਰਹੀ ਮੁਹਿੰਮ ਤਹਿਤ ਅੱਜ ਅਮ੍ਰਿਤਸਰ ਪੁਲਸ ਨੇ 6 ਤਸਕਰਾਂ ਨੂੱ 30 ਕਿਲੋ ਹੈਰੋਇਨ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦੇ ਅਨੁਸਾਰ ਇਸ ਆਪ੍ਰੇਸ਼ਨ ਦੌਰਾਨ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਪੁਲਿਸ ਅਨੁਸਾਰ ਇਹ ਬਰਾਮਦਗੀ ਹਾਲੀਆ ਸਮੇਂ ਦੀਆਂ ਸਭ ਤੋਂ ਵੱਡੀਆਂ ਨਸ਼ਾ ਵਿਰੋਧੀ ਕਾਰਵਾਈਆਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਵਿਦੇਸ਼-ਅਧਾਰਿਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ, ਜੋ ਪੰਜਾਬ ਵਿੱਚ ਹੈਰੋਇਨ ਦੀ ਸਪਲਾਈ ਨਾਲ ਜੁੜੇ ਨੈੱਟਵਰਕ ਨੂੰ ਸੰਚਾਲਿਤ ਕਰ ਰਿਹਾ ਸੀ।
ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਗਿਰੋਹਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ।

ਮੁੱਢਲੀ ਪੁੱਛਗਿੱਛ ਵਿੱਚ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨਿਰਧਾਰਤ ਥਾਵਾਂ ਤੋਂ ਪ੍ਰਾਪਤ ਹੁੰਦੀਆਂ ਸਨ। ਇਸ ਤੋਂ ਬਾਅਦ ਇਹ ਖੇਪਾਂ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚਾਈਆਂ ਜਾਂਦੀਆਂ ਸਨ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਸ ਨੈੱਟਵਰਕ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ ਅਤੇ ਇਸ ਦੀਆਂ ਜੜ੍ਹਾਂ ਕਿੰਨੀ ਦੂਰ ਤੱਕ ਫੈਲੀਆਂ ਹੋਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਵਿੱਚ ਗ੍ਰਿਫ਼ਤਾਰ ਵਿਅਕਤੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਹੋਰ ਛਾਪੇਮਾਰੀ ਅਤੇ ਜਾਂਚ ਜਾਰੀ ਹੈ।

Scroll to Top