Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:22 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਜੁਨੇਜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਯਾਤਰੀਆਂ ਦੀ ਬੱਸ ਕੀਤੀ ਰਵਾਨਾ 

ਚੇਅਰਮੈਨ ਜੁਨੇਜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਯਾਤਰੀਆਂ ਦੀ ਬੱਸ ਕੀਤੀ ਰਵਾਨਾ 

ਪਟਿਆਲਾ, 12 ਜੂਨ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਇੱਥੇ ਵਾਈ ਪੀ ਐਸ ਮਾਰਕੀਟ ਤੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਬੇਹੱਦ ਸ਼ਰਧਾ ਭਾਵਨਾ ਨਾਲ ਇਹ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ ਲੋਕਾਂ ਨੂੰ ਲਾਭ ਹੋ ਰਿਹਾ ਹੈ।
ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਬੱਸ ਰਾਹੀਂ ਭੇਜੇ ਸ਼ਰਧਾਲੂ ਸ਼੍ਰੀ ਹਰਮਿੰਦਰ ਸਾਹਿਬ, ਅੰਮ੍ਰਿਤਸਰ ਸਾਹਿਬ, ਦੁਰਗਿਆਣਾ ਮੰਦਿਰ, ਸ਼੍ਰੀ ਰਾਮ ਤੀਰਥ ਦੇ ਦਰਸ਼ਨਾਂ ਤੋਂ ਇਲਾਵਾ ਵਾਹਗਾ ਬਾਰਡਰ ਵੀ ਦੇਖਣ ਜਾਣਗੇ। ਇਸ ਮੌਕੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਕੇ ਜਿਵੇ ਪਰਿਵਾਰ ਦਾ ਪੁੱਤਰ ਆਪਣੇ ਮਾਤਾ ਪਿਤਾ ਦੀ ਫਿਕਰ ਕਰਦਾ ਉਸੀ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਵੀ ਸਾਰੇ ਬਜ਼ੁਰਗਾਂ ਪ੍ਰਤੀ ਫ਼ਿਕਰਮੰਦ ਹਨ।
ਇਸ ਮੌਕੇ ਸਮਾਜ ਸੇਵੀ ਭਗਵਾਨ ਦਾਸ ਜੁਨੇਜਾ ਨੇ ਸ਼ਰਧਾਲੂਆ ਦੇ ਸੁਖਾਵੇ ਸਫ਼ਰ ਲਈ ਸੁਭ ਕਾਮਨਾਵਾਂ ਦਿਤੀਆਂ। ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕੇ ਆਉਂਣ ਵਾਲੇ ਸਮੇ ਵਿਚ ਵੀ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਬੱਸਾਂ ਭੇਜੀਆਂ ਜਾਣਗੀਆਂ।
ਇਸ ਮੌਕੇ ਰਘਵੀਰ ਸਿੰਘ ਪ੍ਰਧਾਨ ਵਿਰਾਸਤ ਸੇਵਾ ਸੰਗਠਨ ਪਟਿਆਲਾ, ਰਵਿੰਦਰ ਪਾਲ ਸਿੰਘ ਪ੍ਰਿੰਸ ਲਾਂਬਾ ਮੀਡਿਆ ਇੰਚਾਰਜ ਜ਼ਿਲ੍ਹਾ ਪਟਿਆਲਾ, ਹਰਮਿੰਦਰ ਪਾਲ ਸਿੰਘ ਹਲਕਾ ਕੋਰਡੀਨੇਟਰ, ਰਾਜਬੀਰ ਸਿੰਘ ਬਲਾਕ ਇੰਚਾਰਜ, ਪ੍ਰਤਾਪ ਸਿੰਘ, ਸਿਮਰਨ ਗਰੇਵਾਲ , ਨਵਨੀਤ ਵਾਲੀਆ, ਸ਼ੇਰ ਸਿੰਘ ਸ਼ੇਰਾ, ਯਾਤਰਾ ਮੈਨੇਜਰ ਰਮਨਪ੍ਰੀਤ ਕੌਰ ਤੇ ਧਰਮਿੰਦਰ ਸਿੰਘ ਆਦਿ ਮੌਜੂਦ ਸਨ।
Scroll to Top