ਰਾਜਪੁਰਾ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ

ਰਾਜਪੁਰਾ, 13 ਜੂਨ – ਰਾਜਪੁਰਾ ਸ਼ਹਿਰ ਦੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਟਰੇਡਰਜ਼ ਕਮਿਸ਼ਨ ਦੀ ਇੱਕ ਮਹੱਤਵਪੂਰਨ ਗੁਰਦੁਆਰਾ ਸਿੰਘ ਰੋਡ ਮਾਰਕੀਟ ਵਿਖੇ ਕੀਤੀ ਗਈ। ਇਸ ਬੈਠਕ ਦੀ ਅਗਵਾਈ ਪੰਜਾਬ ਟ੍ਰੇਡ ਕਮਿਸ਼ਨ ਹਲਕਾ ਰਾਜਪੁਰਾ ਦੇ ਚੇਅਰਮੈਨ ਟਿੰਕੂ ਬਾਂਸਲ ਵੱਲੋਂ ਕੀਤੀ ਗਈ, ਜਿਸ ਵਿੱਚ ਐਸ.ਡੀ.ਐਮ. ਰਾਜਪੁਰਾ ਸੁਖਜਿੰਦਰ ਸਿੰਘ ਟਿਵਾਣਾ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਟਰੇਡਰਜ਼ ਕਮਿਸ਼ਨ ਦੇ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਭਾਗ ਲਿਆ।

ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕੇ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਹੈ, ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।
ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
ਇਸ ਦੌਰਾਨ ਐਸ.ਡੀ.ਐਮ. ਸੁਖਜਿੰਦਰ ਸਿੰਘ ਟਿਵਾਣਾ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਮਿਸ਼ਨ ਨਾਲ ਮਿਲ ਕੇ ਕੰਮ ਕਰਦਿਆਂ ਹਰ ਇਕ ਮੁੱਦੇ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਪਟਿਆਲਾ ਜਿਲੇ ਦੇ ਵਪਾਰੀਆਂ ਨੂੰ ਮਿਲਣ ਜਲਦ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ
Scroll to Top