Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:27 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ

ਸਿਹਤ ਮੰਤਰੀ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ

ਪਟਿਆਲਾ, 15 ਜੂਨ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਐਸ ਐਸ ਟੀ ਨਗਰ ਤੋਂ ਇੱਕ ਬੱਸ ਅੰਮ੍ਰਿਤਸਰ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੋਜੂਦ ਸਨ। ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ।

ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ।ਸਿਹਤ ਮੰਤਰੀ ਨੇ ਕਿਹਾ ਕਿ ਕਈ ਲੋਕ ਆਰਥਿਕ ਜਾਂ ਪਰਿਵਾਰਕ ਕਾਰਨਾਂ ਕਰਕੇ ਲੰਮੇ ਸਮੇਂ ਤੋਂ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਪਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਯਾਤਰਾ, ਰਹਿਣ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਯਾਤਰਾ ਸੰਪੂਰਨ ਕਰ ਸਕਣ।

ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜ ਦੇ ਆਮ ਅਤੇ ਲੋੜਵੰਦ ਵਰਗ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ।

Scroll to Top