ਪਟਿਆਲਾ 19 ਜੂਨ – ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਅਤੇ ਸ੍ਰੀ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਧਾਰਮਕ ਦੀਵਾਨ ਸਜਾਏ ਗਏ।
ਇਸ ਮੌਕੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਨਿਰੰਤਰ 40 ਦਿਨਾਂ ਤੱਕ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਕੀਤੇ ਗਏ ਅਤੇ ਨਿੱਤਨੇਮ ਗੁਰਬਾਣੀ ਪ੍ਰਵਾਹ ਚਲਾਇਆ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨਾਂ ਵਿਚ ਭਾਈ ਗੁਰਦੀਪ ਸਿੰਘ ਨੇ ਵੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ 40 ਦਿਨਾਂ ਤੱਕ ਲਗਾਤਾਰ ਸ੍ਰੀ ਸੁਖਮਨੀ ਸਾਹਿਬ ਪਾਠ ਕਰਨ ਵਾਲੀਆਂ ਸੰਗਤਾਂ ਨੂੰ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ। ਉਨ੍ਹਾਂ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਮਨਦੀਪ ਕੌਰ, ਬੀਬੀ ਜਸਵਿੰਦਰ ਕੌਰ, ਬੀਬੀ ਪ੍ਰਦੀਪ ਕੌਰ,ਬੀਬੀ ਅਮਰਜੀਤ ਕੌਰ, ਬੀਬੀ ਗੁਰਨਾਮ ਕੌਰ, ਬੀਬੀ ਹਰਜੀਤ ਕੌਰ, ਬੀਬੀ ਜੋਗਿੰਦਰ ਕੌਰ, ਬੀਬੀ ਪ੍ਰੀਤਮ ਕੌਰ ਆਦਿ ਨੂੰ ਸਨਮਾਨਤ ਵੀ ਕੀਤਾ। ਅੰਤ ਵਿਚ ਭਾਈ ਗੁਰਦੀਪ ਸਿੰਘ ਨੇ ਸੇਵਾ ਨਿਭਾਉਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ, ਜਿਨਾਂ ਨੇ ਗੁਰੂ ਸਾਹਿਬ ਦੇ ਚੱਲਦੇ ਨਿਰੰਤਰ ਲੰਗਰਾਂ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਵਿਚ ਆਪਣੀ ਬਾਖੂਬੀ ਸੇਵਾ ਨਿਭਾਈ।