Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:32 am

+91 90915 01313 , +91 90916 01313

punjabbanni@gmail.com
punjabbani@yahoo.com

ਹਜਾਰਾਂ ਦਰਖਤਾਂ ਦੀ ਕਟਾਈ ਨੂੰ ਲੈ ਕੇ ਵਾਤਾਵਰਣ ਪ੍ਰੇਮੀਆਂ ਨੇ ਕੀਤੀ ਜਾਂਚ ਦੀ ਮੰਗ

ਹਜਾਰਾਂ ਦਰਖਤਾਂ ਦੀ ਕਟਾਈ ਨੂੰ ਲੈ ਕੇ ਵਾਤਾਵਰਣ ਪ੍ਰੇਮੀਆਂ ਨੇ ਕੀਤੀ ਜਾਂਚ ਦੀ ਮੰਗ

ਚੰਡੀਗੜ੍ਹ, 21 ਜੂਨ 2026 : ਪੰਚਕੂਲਾ ਜ਼ਿਲ੍ਹੇ ਦੇ ਵੱਖ-ਵੱਖ ਜੰਗਲਾਤ ਖੇਤਰਾਂ ਵਿੱਚ ਹਜਾਰਾਂ ਦਰਖਤਾਂ ਦੀ ਹੋਈ ਕਟਾਈ ਨੂੱ ਲੈ ਕੇ ਹੁਣ ਮਾਮਲਾ ਪੂਰੀ ਤਰ੍ਹਾ ਗਰਮਾ ਗਿਆ ਹੈ, ਜਿਸਨੂੰ ਲੈ ਕੇ ਕਈ ਵਾਤਾਵਰਣ ਪ੍ਰੇਮੀਆਂ ਨੇ ਇਕਜੁਟ ਹੋ ਕੇ ਇਸ ਕਟਾਈ ਦੀ ਜਾਂਚ ਦੀ ਮੰਗ ਕੀਤੀ ਹੈ।

ਜਾਣਕਾਰੀ ਦੇ ਅਨੁਸਾਰ ਇੱਕ ਪ੍ਰੈਸ ਕਾਨਫਰੰਸ ਦੌਰਾਨ ਵਾਤਾਵਰਣ ਪ੍ਰੇਮੀ ਸ਼ੀਸ਼ਪਾਲ ਅਤੇ ਐਡਵੋਕੇਟ ਸੰਜੀਵ ਚੌਧਰੀ ਨੇ ਜੰਗਲਾਤ ਵਿਭਾਗ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਚਕੂਲਾ ਦੇ ਮੁਵਾਸ, ਅਸਰੇਵਾਲੀ ਅਤੇ ਐਚਐਮਟੀ ਪਿੰਜੌਰ ਖੇਤਰਾਂ ਵਿੱਚ ਸੁਰੱਖਿਅਤ ਜੰਗਲਾਤ ਇਲਾਕਿਆਂ ਅੰਦਰ ਹਜ਼ਾਰਾਂ ਦਰੱਖਤ ਕੱਟੇ ਗਏ ਹਨ, ਪਰ ਜ਼ਿੰਮੇਵਾਰ ਲੋਕਾਂ ਵਿਰੁੱਧ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਮੁਵਾਸ ਪਿੰਡ ਨੇੜੇ ਪੰਜਾਬ ਭੂਮੀ ਸੰਭਾਲ ਐਕਟ (ਪੀਐਲਪੀਏ) ਤਹਿਤ ਸੁਰੱਖਿਅਤ ਖੇਤਰ ਵਿੱਚ ਮਾਰਚ 2025 ਦੌਰਾਨ ਲਗਭਗ 2,000 ਸਫੇਦੇ ਦੇ ਦਰੱਖਤ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇੱਕ ਉੱਚ ਅਧਿਕਾਰੀ ਵੱਲੋਂ ਕੀਤੇ ਨਿਰੀਖਣ ਵਿੱਚ ਇਹ ਪਾਇਆ ਗਿਆ ਕਿ ਉਥੇ ਲਗਾਏ ਗਏ ਲਗਭਗ 4,000 ਦਰੱਖਤਾਂ ਵਿੱਚੋਂ ਕਰੀਬ ਅੱਧੇ ਦਰੱਖਤ ਕੱਟੇ ਜਾ ਚੁੱਕੇ ਸਨ। ਦੋਸ਼ ਹੈ ਕਿ ਇਸ ਸਬੰਧੀ ਜਾਣਕਾਰੀ ਹੋਣ ਦੇ ਬਾਵਜੂਦ ਸਮੇਂ ਸਿਰ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਹੋਰ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Scroll to Top