Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:07 am

+91 90915 01313 , +91 90916 01313

punjabbanni@gmail.com
punjabbani@yahoo.com

ਬੀਐਲਓ ਘਰ-ਘਰ ਪਹੁੰਚ ਕੇ ਕਰਨਗੇ ਵੋਟਰ ਸੂਚੀ ਨੂੰ ਅਪਡੇਟ

ਬੀਐਲਓ ਘਰ-ਘਰ ਪਹੁੰਚ ਕੇ ਕਰਨਗੇ ਵੋਟਰ ਸੂਚੀ ਨੂੰ ਅਪਡੇਟ

ਚੰਡੀਗੜ੍ਹ, 24 ਜੂਨ 2026 : ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੁਣ ਬੀਐਲਓ 25 ਜੂਨ ਤੋ ਘਰ ਘਰ ਜਾਕੇ ਵੋਟਰ ਸੂਚੀਆਂ ਨੂੰ ਅਪਡੇਟ ਕਰਨਗੇ। ਉਨਾ ਇਸ ਲਈ ਲੋਕਾਂ ਨੂੰ ਸਹਿਯੋਗਕਰਨ ਦੀ ਅਪੀਲ ਵੀ ਕੀਤੀ।

ਜਾਣਕਾਰੀ ਅਨੁਸਾਰ ਚੋਣ ਵਿਭਾਗ ਵੱਲੋਂ 25 ਜੂਨ ਤੋਂ ਵਿਸ਼ੇਸ਼ ਗਹਿਨ ਪੁਨਰ-ਜਾਂਚ (Special Intensive Revision) ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰ (ਬੀਐਲਓ) ਸੂਬੇ ਭਰ ਵਿੱਚ ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਦੀ ਜਾਂਚ ਕਰਨਗੇ ਅਤੇ ਲੋੜੀਂਦੇ ਸੁਧਾਰ ਦਰਜ ਕਰਨਗੇ।

ਚੋਣ ਅਧਿਕਾਰੀਆਂ ਅਨੁਸਾਰ ਇਹ ਅਭਿਆਨ 24 ਜੁਲਾਈ ਤੱਕ ਚੱਲੇਗਾ, ਜਿਸ ਦੌਰਾਨ ਵੋਟਰ ਸੂਚੀ ਨਾਲ ਸਬੰਧਤ ਜਾਣਕਾਰੀ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਇਸ ਪੂਰੇ ਪ੍ਰਕਿਰਿਆ ਵਿੱਚ 24,453 ਬੂਥ ਲੈਵਲ ਅਫ਼ਸਰਾਂ ਦੀ ਡਿਊਟੀ ਲਗਾਈ ਗਈ ਹੈ, ਜੋ ਹਰ ਵੋਟਰ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਦੇ ਨਾਲ-ਨਾਲ ਲੋੜੀਂਦੇ ਫਾਰਮ ਵੀ ਇਕੱਠੇ ਕਰਨਗੇ।

ਉਨਾ ਦੱਸਿਆ ਕਿ ਇਸ ਮੁਹਿੰਮ ਦੌਰਾਨ ਸੂਬੇ ਦੇ 2.14 ਕਰੋੜ ਤੋਂ ਵੱਧ ਵੋਟਰਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ। ਬੀਐਲਓ ਵੋਟਰਾਂ ਤੱਕ ਗਣਨਾ ਫਾਰਮ ਪਹੁੰਚਾਉਣਗੇ, ਉਨ੍ਹਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਭਰੇ ਹੋਏ ਫਾਰਮਾਂ ਨੂੰ ਇਕੱਠਾ ਕਰਕੇ ਰਿਕਾਰਡ ਅਪਡੇਟ ਕਰਨਗੇ।

Scroll to Top