Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:19 am

+91 90915 01313 , +91 90916 01313

punjabbanni@gmail.com
punjabbani@yahoo.com

ਪੈਂਡਿੰਗ ਫਾਈਲਾਂ ਦਾ ਹੋਵੇਗਾ ਤੁਰੰਤ ਨਿਪਟਾਰਾ: ਮੇਅਰ ਨੇ ਵਿਸ਼ੇਸ਼ ਸੁਵਿਧਾ ਕੈਂਪ ਲਗਾਉਣ ਦੇ ਦਿੱਤੇ ਨਿਰਦੇਸ਼

ਪੈਂਡਿੰਗ ਫਾਈਲਾਂ ਦਾ ਹੋਵੇਗਾ ਤੁਰੰਤ ਨਿਪਟਾਰਾ: ਮੇਅਰ ਨੇ ਵਿਸ਼ੇਸ਼ ਸੁਵਿਧਾ ਕੈਂਪ ਲਗਾਉਣ ਦੇ ਦਿੱਤੇ ਨਿਰਦੇਸ਼

ਪਟਿਆਲਾ, 25 ਜੂਨ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਬਿਲਡਿੰਗ ਸ਼ਾਖਾ ਅਤੇ ਹੈਲਥ ਸ਼ਾਖਾ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ, ਪੈਂਡਿੰਗ ਫਾਈਲਾਂ ਅਤੇ ਸਰਟੀਫਿਕੇਟਾਂ ਦੇ ਨਿਪਟਾਰੇ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਮੇਂ ਦੇ ਮੁਕਾਬਲੇ ਫਾਈਲਾਂ ਦੀ ਪੈਂਡੈਂਸੀ ਵਿੱਚ ਕਾਫ਼ੀ ਕਮੀ ਆਈ ਹੈ। ਐਨ.ਓ.ਸੀ., ਰਿਹਾਇਸ਼ੀ ਨਕਸ਼ਿਆਂ ਅਤੇ ਹੋਰ ਬਿਲਡਿੰਗ ਸਬੰਧੀ ਅਰਜ਼ੀਆਂ ਦਾ ਨਿਪਟਾਰਾ ਤਰਜੀਹੀ ਅਧਾਰ ’ਤੇ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।
ਹੈਲਥ ਸ਼ਾਖਾ ਦੇ ਅਧਿਕਾਰੀਆਂ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਪੋਰਟਲ ਵਿੱਚ ਤਕਨੀਕੀ ਸਮੱਸਿਆ ਆਉਣ ਕਾਰਨ ਜਨਮ ਅਤੇ ਮੌਤ ਸਰਟੀਫਿਕੇਟਾਂ ਦੀਆਂ ਕੁਝ ਅਰਜ਼ੀਆਂ ਲੰਬਿਤ ਹੋ ਗਈਆਂ ਸਨ। ਇਸ ਪੈਂਡੈਂਸੀ ਨੂੰ ਜਲਦੀ ਖਤਮ ਕਰਨ ਲਈ ਦਫ਼ਤਰ ਵੱਲੋਂ ਵਾਧੂ ਸਟਾਫ ਤੈਨਾਤ ਕੀਤਾ ਗਿਆ ਹੈ ਅਤੇ ਸਰਟੀਫਿਕੇਟਾਂ ਦੇ ਕੰਮ ਨੂੰ ਤੇਜ਼ੀ ਨਾਲ ਨਿਪਟਾਇਆ ਜਾ ਰਿਹਾ ਹੈ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਤੇਜ਼ ਅਤੇ ਸੁਚੱਜੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਨਾਗਰਿਕ ਦੀ ਜਾਇਜ਼ ਅਰਜ਼ੀ ਬਿਨਾਂ ਕਾਰਨ ਲੰਬਿਤ ਨਾ ਰਹੇ ਅਤੇ ਹਰ ਮਾਮਲੇ ਦਾ ਸਮੇਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ। ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੇਅਰ ਵੱਲੋਂ 26 ਜੂਨ 2026, ਦਿਨ ਸ਼ੁੱਕਰਵਾਰ, ਸਵੇਰੇ 8:30 ਵਜੇ ਤੋਂ ਦੁਪਹਿਰ 1:00 ਵਜੇ ਤੱਕ ਵਿਸ਼ੇਸ਼ ਸੁਵਿਧਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
Scroll to Top