ਚੰਡੀਗੜ, 25 ਜੂਨ : ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ।
ਜਿਕਰਯੋਗ ਹੈ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।