Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Saturday, 27 Jun 2026 | 9:06 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ

ਮੁੰਬਈ, 27 ਜੂਨ 2026 : ਮਹਾਰਾਸ਼ਟਰ ਸਰਕਾਰ ਨੇ ਅਧਿਆਪਕ ਯੋਗਤਾ ਪ੍ਰੀਖਿਆ (ਟੀਈਟੀ-1) ਪੇਪਰ ਲੀਕ ਦੇ ਸ਼ੱਕ ਕਾਰਨ ਵਿਵਾਦਾਂ ਵਿੱਚ ਘਿਰ ਗਈ ਹੈ, ਜਿਸਤੋ ਬਾਅਦ ਇਸਨੂੰ ਮੁਲਤਵੀ ਕਰਦਿਤਾ ਗਿਆ ਹੈ। ਇਸ ਘਟਨਾ ਨੇ ਰਾਜ ਦੀ ਪ੍ਰੀਖਿਆ ਪ੍ਰਣਾਲੀ ਦੀ ਸੁਰੱਖਿਆ ਅਤੇ ਗੁਪਤਤਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ, ਜਦਕਿ ਹਜ਼ਾਰਾਂ ਉਮੀਦਵਾਰਾਂ ਨੂੰ ਹੁਣ ਨਵੀਂ ਪ੍ਰੀਖਿਆ ਮਿਤੀ ਦੀ ਉਡੀਕ ਕਰਨੀ ਪਵੇਗੀ।

ਜਾਣਕਾਰੀ ਅਨੁਸਾਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਜ ਪ੍ਰੀਖਿਆ ਬੋਰਡ ਨੇ 28 ਜੂਨ ਨੂੰ ਹੋਣ ਵਾਲੀ ਟੀਈਟੀ-1 ਪ੍ਰੀਖਿਆ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ। ਜਾਂਚ ਦੌਰਾਨ ਉਸ ਕੋਲੋਂ ਬਰਾਮਦ ਕੀਤੇ ਗਏ ਪ੍ਰਸ਼ਨਾਂ ਦਾ ਮਿਲਾਨ ਪ੍ਰੀਖਿਆ ਦੇ ਅਸਲ ਪ੍ਰਸ਼ਨ ਪੱਤਰ ਨਾਲ ਹੋਣ ਦੀ ਗੱਲ ਸਾਹਮਣੇ ਆਈ, ਜਿਸ ਤੋਂ ਬਾਅਦ ਪੇਪਰ ਲੀਕ ਹੋਣ ਦੇ ਸ਼ੱਕ ਨੂੰ ਲੈ ਕੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਮਹਾਰਾਸ਼ਟਰ ਰਾਜ ਪ੍ਰੀਖਿਆ ਬੋਰਡ ਨੇ ਸਾਂਝੀ ਜਾਂਚ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਪ੍ਰਸ਼ਨ ਪੱਤਰ ਕਿਵੇਂ ਬਾਹਰ ਪਹੁੰਚਿਆ ਅਤੇ ਇਸ ਪਿੱਛੇ ਕੌਣ-ਕੌਣ ਸ਼ਾਮਲ ਹੈ। ਇਸਨੂੰ ਲੈ ਕੇ ਗੰਭੀਰਤਾ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Scroll to Top