Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 12:54 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

4 ਸਾਲਾ ਮਾਸੂਮ 220 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ, ਬਚਾਅ ਤੇ ਫੌਜ ਟੀਮਾਂ ਜੁਟੀਆਂ

ਅੰਬਾਲਾ, 30 ਜੂਨ 2026 : ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਧਨੋੜਾ ਪਿੰਡ ਵਿੱਚ ਅੱਜ ਇਕ ਬਚਾ ਅਚਾਨਕ 220 ਫੁੱਟ ਡੂੰਘੇ ਬੋਰਵੈਲ ਵਿਚ ਡਿਗ ਗਿਆ, ਜਿਸ ਕਾਰਨ ਪੂਰੇ ਪਿੰਡ ਤੇ ਨੇੜੇ ਤੇੜੇ ਦੇ ਇਲਾਕਿਆਂ ਅੰਦਰ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਹਰ ਕੋਈ ਛੋਟੇ ਬੱਚੇ ਨੂੰ ਬਚਾਉਣ ਲਈ ਆਪਣੀ ਆਪਣੀ ਕੋਸਿ਼ਸ਼ ਕਰਦਾ ਨਜਰ ਆਇਆ।

ਜਿਕਰਯੋਗ ਹੈ ਕਿ ਚਾਰ ਸਾਲਾ ਬੱਚਾ ਖੇਡਦੇ ਸਮੇਂ 220 ਫੁੱਟ ਡੂੰਘੇ ਖੁੱਲ੍ਹੇ ਬੋਰਵੈੱਲ ਵਿੱਚ ਜਾ ਡਿੱਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਜੰਗੀ ਪੱਧਰ ‘ਤੇ ਰੈਸਕਿਊ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਨਿਰਭੈ ਆਪਣੇ ਪਿਤਾ ਮਨਜੀਤ ਨਾਲ ਖੇਤਾਂ ਵਿੱਚ ਆਪਣੇ ਦਾਦਾ ਕਰਨੈਲ ਸਿੰਘ ਨੂੰ ਖਾਣਾ ਦੇਣ ਗਿਆ ਹੋਇਆ ਸੀ। ਇਸ ਦੌਰਾਨ ਉਹ ਖੇਡਦਾ-ਖੇਡਦਾ ਖੁੱਲ੍ਹੇ ਪਏ ਬੋਰਵੈੱਲ ਦੇ ਨੇੜੇ ਪਹੁੰਚ ਗਿਆ, ਜਿੱਥੇ ਪੈਰ ਫਿਸਲਣ ਕਾਰਨ ਉਹ ਅੰਦਰ ਜਾ ਡਿੱਗਿਆ।

ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਸਮੇਤ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ। ਬੱਚੇ ਨੂੰ ਬਚਾਉਣ ਲਈ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ ਤੇ ਹਰ ਕੋਈ ਬੱਚੇ ਲਈ ਦੁਆ ਕਰ ਰਿਹਾ ਹੈ।

Scroll to Top