ਮੁੰਬਈ, 03 ਜੁਲਾਈ : ਮਹਾਰਾਸ਼ਟਰ ਦੀ ਸਰਕਾਰ ਨੇ ਅੱਜ ਇਕ ਵੰਡਾ ਫੈਸਲਾ ਲੈਦਿਆਂ ਸਕੂਲਾਂ ਦੇ ਨੇੜਲੇ ਇਲਾਕਿਆਂ ਅੰਦਰ ਐਨਰਜੀ ਡਰਿੰਕਸ ਦੀ ਵਿਕਰੀ ਤੇ ਪੂਰੀ ਤਰ੍ਹਾ ਰੋਕ ਲਗਾ ਦਿਤੀ ਹੈ ਤਾਂ ਜੋ ਬੱਚਿਆਂ ਦੇ ਭਵਿਖ ਨੂੰ ਸੁਰਖਿਅਤ ਰਖਿਆ ਜਾ ਸਕੇ।
ਜਾਣਕਾਰੀ ਅਨੁਸਾਰ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਮਹਾਰਾਸ਼ਟਰ ਸਰਕਾਰ ਨੇ ਸੂਬੇ ਦੇ ਸਕੂਲਾਂ ਦੇ ਨੇੜੇ ਸਟਿੰਗ ਐਨਰਜੀ ਡਰਿੰਕ ਦੀ ਵਿਕਰੀ ‘ਤੇ ਰੋਕ ਲਗਾਉਣ ਦਾ ਮਹੱਤਵਪੂਰਨ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸੂਬੇ ਦੇ ਫੂਡ ਐਂਡ ਡਰੱਗ ਮੰਤਰੀ ਨਰਹਰੀ ਜ਼ੀਰਵਾਲ ਨੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੌਰਾਨ ਦਿੱਤੀ।
ਮੰਤਰੀ ਨੇ ਦੱਸਿਆ ਕਿ ਹੁਣ ਕਿਸੇ ਵੀ ਸਕੂਲ ਦੇ 500 ਮੀਟਰ ਦੇ ਘੇਰੇ ਅੰਦਰ ਸਟਿੰਗ ਐਨਰਜੀ ਡਰਿੰਕ ਦੀ ਵਿਕਰੀ ਨਹੀਂ ਕੀਤੀ ਜਾ ਸਕੇਗੀ। ਸਰਕਾਰ ਦਾ ਮੰਨਣਾ ਹੈ ਕਿ ਵਿਦਿਆਰਥੀਆਂ ਵਿੱਚ ਐਨਰਜੀ ਡਰਿੰਕਾਂ ਦੀ ਵਧਦੀ ਖਪਤ ਨੂੰ ਰੋਕਣ ਅਤੇ ਉਨ੍ਹਾਂ ਦੀ ਸਿਹਤ ਦੀ ਸੁਰੱਖਿਆ ਲਈ ਇਹ ਕਦਮ ਲਾਜ਼ਮੀ ਸੀ।
ਸਰਕਾਰ ਦੇ ਅਨੁਸਾਰ, ਸਟਿੰਗ ਐਨਰਜੀ ਡਰਿੰਕ ਵਿੱਚ ਕੈਫੀਨ ਦੀ ਮਾਤਰਾ ਆਮ ਪੀਣ ਵਾਲੇ ਪਦਾਰਥਾਂ ਨਾਲੋਂ ਜ਼ਿਆਦਾ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਭਾਰਤੀ ਖੁਰਾਕ ਸੁਰੱਖਿਆ ਅਤੇ ਮਿਆਰ ਅਥਾਰਟੀ (FSSAI) ਵੱਲੋਂ ਕਈ ਐਨਰਜੀ ਡਰਿੰਕ ਨਿਰਮਾਤਾ ਕੰਪਨੀਆਂ ਨੂੰ ਬ੍ਰਾਂਡਿੰਗ ਅਤੇ ਇਸ਼ਤਿਹਾਰਬਾਜ਼ੀ ਨਾਲ ਜੁੜੀਆਂ ਬੇਨਿਯਮੀਆਂ ਲਈ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।