Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:41 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ ਦੇ ਕੋਸਟ ਗਾਰਡ ਕੈਪ ਵਿਚ ਹੋਇਆ ਵੱਡਾ ਆਤਮਘਾਤੀ ਧਮਾਕਾ : ਕਈ ਮਰੇ

ਪਾਕਿਸਤਾਨ ਦੇ ਕੋਸਟ ਗਾਰਡ ਕੈਪ ਵਿਚ ਹੋਇਆ ਵੱਡਾ ਆਤਮਘਾਤੀ ਧਮਾਕਾ : ਕਈ ਮਰੇ

ਇਸਲਾਮਾਬਾਦ, 4 ਜੁਲਾਈ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਗਵਾਦਰ ਜ਼ਿਲ੍ਹੇ ਦੇ ਜੀਵਾਨੀ ਇਲਾਕੇ ਇਕ ਕੋਸਟ ਗਾਰਡ ਕੈਪ ਵਿਚ ਇਕ ਵੱਡਾ ਆਤਮਘਾਤੀ ਹਮਲਾ ਤੇ ਧਮਾਕਾ ਹੋਣ ਦੇਕਾਰਨ ਵੱਡੀ ਗਿਣਤੀ ਵਿਚ ਪਾਕ ਸੈਨਿਕਾਂ ਦੇ ਮਾਰੇ ਜਾਣ ਦੀ ਖਬਰ ਹੈ।

ਜਾਣਕਾਰੀ ਦੇ ਅਨੁਸਾਰ ਇਸ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਨੇ ਆਪਣੇ ਸਿਰ ਲਈ ਹੋਣ ਦਾ ਦਾਅਵਾ ਕੀਤਾ ਹੈ। ਸੰਗਠਨ ਦਾ ਕਹਿਣਾ ਹੈ ਕਿ ਹਮਲੇ ਵਿੱਚ 25 ਤੋਂ ਵੱਧ ਸੁਰੱਖਿਆ ਕਰਮਚਾਰੀ ਮਾਰੇ ਗਏ, ਜਦਕਿ ਕਈ ਹੋਰ ਜ਼ਖਮੀ ਹੋਏ ਹਨ।

ਇਹ ਹਮਲਾ ਸ਼ੁੱਕਰਵਾਰ ਸ਼ਾਮ ਨੂੰ ਗਵਾਦਰ ਦੇ ਪਨਵਾਨ ਖੇਤਰ ਵਿੱਚ ਕੀਤਾ ਗਿਆ। ਬੀਐਲਏ ਦਾ ਦਾਅਵਾ ਹੈ ਕਿ ਇਸ ਕਾਰਵਾਈ ਨੂੰ ਉਸ ਦੀ ਮਜੀਦ ਬ੍ਰਿਗੇਡ ਦੇ ਇੱਕ ਆਤਮਘਾਤੀ ਹਮਲਾਵਰ ਨੇ ਅੰਜਾਮ ਦਿੱਤਾ।

ਸੰਗਠਨ ਵੱਲੋਂ ਜਾਰੀ ਦਾਅਵੇ ਅਨੁਸਾਰ ਹਮਲਾਵਰ, ਜਿਸ ਦੀ ਪਛਾਣ ਅਤਾਉੱਲਾ ਬਲੋਚ ਉਰਫ਼ ਅਜਮਲ ਵਜੋਂ ਕੀਤੀ ਗਈ ਹੈ, ਨੇ ਸ਼ਾਮ ਕਰੀਬ 6:32 ਵਜੇ ਵਿਸਫੋਟਕ ਸਮੱਗਰੀ ਨਾਲ ਭਰੇ ਇੱਕ ਮਾਜ਼ਦਾ ਟਰੱਕ ਨੂੰ ਕੋਸਟ ਗਾਰਡ ਕੈਂਪ ਦੇ ਸੁਰੱਖਿਆ ਘੇਰੇ ਨਾਲ ਟਕਰਾ ਦਿੱਤਾ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ।

Scroll to Top