Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:40 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਡੀਏ ਦੇ ਮੁੱਖ ਪ੍ਰਸ਼ਾਸਕ ਵੱਲੋਂ ਵੱਡੀ ਨਦੀ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਕੰਮਾਂ ਦਾ ਜਾਇਜ਼ਾ

ਪੀਡੀਏ ਦੇ ਮੁੱਖ ਪ੍ਰਸ਼ਾਸਕ ਵੱਲੋਂ ਵੱਡੀ ਨਦੀ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਕੰਮਾਂ ਦਾ ਜਾਇਜ਼ਾ

ਪਟਿਆਲਾ, 6 ਜੁਲਾਈ : ਪੀ.ਡੀ.ਏ., ਪਟਿਆਲਾ ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਨੇ ਮੌਨਸੂਨ ਸੀਜ਼ਨ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਡਰੇਨੇਜ਼ ਵਿਭਾਗ ਅਤੇ ਪੀ.ਡੀ.ਏ., ਪਟਿਆਲਾ ਦੇ ਅਧਿਕਾਰੀਆਂ ਨਾਲ ਵੱਡੀ ਨਦੀ ਅਤੇ ਪਿੰਡ ਫਲੌਲੀ ਦੇ ਨਾਲ ਲੱਗਦੇ ਇਲਾਕੇ ਦਾ ਨਿਰੀਖਣ ਕੀਤਾ।

ਇਸ ਮੌਕੇ ਅਪਰਨਾ ਐਮ.ਬੀ. ਨੇ ਵੱਡੀ ਨਦੀ ਦੇ ਨਾਲ ਲੱਗਦੇ ਖੇਤਰਾਂ ਵਿੱਚ ਡਰੇਨੇਜ਼ ਵਿਭਾਗ ਵੱਲੋਂ ਬੰਨ੍ਹ ਬਣਾਉਣ ਅਤੇ ਮਜ਼ਬੂਤ ਕਰਨ ਦੇ ਪ੍ਰਗਤੀ ਅਧੀਨ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹੜ੍ਹਾਂ ਤੋਂ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਡਰੇਨੇਜ਼ ਵਿਭਾਗ ਨੇ ਇਸ ਕੰਮ ਨੂੰ ਜਲਦੀ ਮੁਕੰਮਲ ਕਰਨ ਦਾ ਭਰੋਸਾ ਦਿਵਾਇਆ ਹੈ।

ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਨੇ ਇਸ ਉਪਰੰਤ ਅਰਬਨ ਅਸਟੇਟ ਦੇ ਫੇਸ-4 ਏਰੀਏ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਡਰੇਨੇਜ਼ ਵਿਭਾਗ ਅਤੇ ਪੀ.ਡੀ.ਏ ਵੱਲੋਂ ਕੰਮ ਜਾ ਰਹੇ ਕੰਮਾਂ ਸਬੰਧੀ ਸੰਤੁਸ਼ਟੀ ਪ੍ਰਗਟਾਈ।

Scroll to Top