ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਕੀਤੀ 'ਸਤਲੁਜ' ਫ਼ਿਲਮ 'ਤੇ ਰੋਕ ਦੀ ਨਿਖੇਧੀ
ਅੰਮ੍ਰਿਤਸਰ, 7 ਜੁਲਾਈ : ਬੀਤੇ ਦਿਨੀ ਰਿਲੀਜ ਹੋਈ ਫਿਲਮ ਸਤਲੁਜ ਜੋਕਿ ਸਿਰਫ ਦੋ ਦਿਨਾਂ ਅੰਦਰ ਹੀ ਹਟਾ ਦਿਤੀ ਗਈ, ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਫਿਲਮ ਤੇ ਲਾਈ ਰੋਕ ਦੀ ਨਿਖੇਧੀ ਕੀਤੀ ਹੈ।
ਉਨਾ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਦੇ ਭਾਰਤ ਵਿੱਚ ਪ੍ਰਸਾਰਣ ‘ਤੇ ਰੋਕ ਲਗਾਏ ਜਾਣ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਇਸ ਕਦਮ ਨੂੰ ਵਿਚਾਰ ਪ੍ਰਗਟਾਉਣ ਦੀ ਆਜ਼ਾਦੀ ‘ਤੇ ਪਾਬੰਦੀ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਇਤਿਹਾਸਕ ਜਾਂ ਸਮਾਜਿਕ ਮੁੱਦੇ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣਾ ਠੀਕ ਨਹੀਂ ਹੈ।
ਉਨਾ ਕਿਹਾ ਕਿ ਸੱਚ ਨੂੰ ਲੰਬੇ ਸਮੇਂ ਤੱਕ ਦਬਾ ਕੇ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਤਿਹਾਸਕ ਤੱਥਾਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਸਲਿਆਂ ‘ਤੇ ਖੁੱਲ੍ਹੀ ਚਰਚਾ ਹੋਣੀ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ।