Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ
Wednesday, 08 Jul 2026 | 12:35 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਨ ਹੋਈ ਮੌਤ

ਕੈਨੇਡਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਨ ਹੋਈ ਮੌਤ

ਦਿੱਲੀ , 7 ਜੁਲਾਈ : ਕੈਨੇਡਾ ਤੋ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਇਕ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ।

ਜਾਣਕਾਰੀ ਦੇ ਅਨੁਸਾਰ ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ 26 ਸਾਲਾ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਬਰਨਾਲਾ ਜ਼ਿਲ੍ਹੇ ਦੀ ਤਪਾ ਮੰਡੀ ਦਾ ਵਸਨੀਕ ਸੀ। ਦੂਜਾ ਨੌਜਵਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਰੰਗਪੁਰ ਨੇੜਲੇ ਬੁਟਾਲਾ ਪਿੰਡ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ, ਹਾਲਾਂਕਿ ਉਸ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ।

ਜਾਣਕਾਰੀ ਅਨੁਸਾਰ ਦੋਵੇ ਨੌਜਵਾਨ ਨਹਿਰ ਵਾਲੇ ਪਾਸੇ ਘੁੰਮਣ ਗਏ ਸਨ, ਜਿਥੇ ਲਵਪ੍ਰੀਤ ਸਿੰਘ ਦਾ ਸਾਥੀ ਅਚਾਨਕ ਪਾਣੀ ਵਿੱਚ ਫਿਸਲ ਕੇ ਡਿੱਗ ਗਿਆ। ਦੋਸਤ ਨੂੰ ਮੁਸੀਬਤ ਵਿੱਚ ਦੇਖ ਕੇ ਲਵਪ੍ਰੀਤ ਨੇ ਬਿਨਾਂ ਦੇਰ ਕੀਤੇ ਉਸ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ।

ਬਚਾਅ ਦੀ ਇਸ ਕੋਸ਼ਿਸ਼ ਦੌਰਾਨ ਦੋਵੇਂ ਡੂੰਘੇ ਪਾਣੀ ਵਿੱਚ ਫਸ ਗਏ ਅਤੇ ਬਾਹਰ ਨਹੀਂ ਨਿਕਲ ਸਕੇ, ਜਦੋ ਤੱਕ ਉਨਾ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ।ਇਸ ਹਾਦਸੇ ਕਾਰਨ ਦੋਵਾਂ ਦੇ ਪਰਿਵਾਰ ਤੇ ਇਲਾਕੇ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ।

Scroll to Top