ਅਦਾਕਾਰ ਰਾਜਪਾਲ ਯਾਦਵ ਨੂੰ ਝਟਕਾ : ਸਾਰੀਆਂ ਅਪੀਲਾਂ ਖਾਰਜ
ਨਵੀਂ ਦਿੱਲੀ, 10 ਜੁਲਾਈ 2026 : ਬਾਲੀਵੁਡ ਦੇ ਅਦਾਕਾਰ ਤੇ ਕਾਮੇਡੀ ਕਿੰਗ ਰਾਜਪਾਲ ਯਾਦਵ ਨੂੰ ਅੱਜ ਉਸ ਸਮੇ ਵੱਡਾ ਝਟਕਾ ਲਗਾ ਜਦੋ ਅਦਾਲਤ ਨੇ ਉਸ ਖਿਲਾਫ ਦਾਇਰ ਅਪੀਲਾਂ ਨੂੰ ਖਾਰਜ ਕਰ ਦਿਤਾ।
ਜਾਣਕਾਰੀ ਅਨੁਸਾਰ ਇਕ ਚੈੱਕ ਬਾਊਂਸ ਨਾਲ ਸਬੰਧਤ ਮਾਮਲਿਆਂ ਵਿੱਚ ਦਿੱਲੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਨੂੰ ਸਹੀ ਮੰਨਦਿਆਂ ਉਸ ਖ਼ਿਲਾਫ਼ ਦਾਇਰ ਸਾਰੀਆਂ ਅਪੀਲਾਂ ਖਾਰਜ ਕਰ ਦਿੱਤੀਆਂ ਹਨ।
ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਗਵਾਈ ਵਾਲੇ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਹੇਠਲੀ ਅਦਾਲਤ ਦੇ ਫ਼ੈਸਲੇ ਵਿੱਚ ਦਖ਼ਲ ਦੇਣ ਲਈ ਕੋਈ ਢੁੱਕਵਾਂ ਆਧਾਰ ਨਹੀਂ ਬਣਦਾ। ਇਸ ਕਾਰਨ ਅਦਾਕਾਰ ਦੀ ਸਜ਼ਾ ਨੂੰ ਜਿਉਂ ਦਾ ਤਿਉਂ ਕਾਇਮ ਰੱਖਿਆ ਗਿਆ।
ਹਾਈ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਰਾਜਪਾਲ ਯਾਦਵ ਲਈ ਕਾਨੂੰਨੀ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਅਦਾਲਤ ਵੱਲੋਂ ਸਜ਼ਾ ਬਰਕਰਾਰ ਰੱਖੇ ਜਾਣ ਕਾਰਨ ਹੁਣ ਉਨ੍ਹਾਂ ਨੂੰ ਹੇਠਲੀ ਅਦਾਲਤ ਦੇ ਹੁਕਮਾਂ ਅਨੁਸਾਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ, ਜਿਸ ਵਿੱਚ ਜੇਲ੍ਹ ਜਾਣ ਦੀ ਸੰਭਾਵਨਾ ਵੀ ਸ਼ਾਮਲ ਹੈ।