ਮੋਹਾਲੀ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ਸ਼ੁਰੂ
ਮੋਹਾਲੀ, 13 ਜੁਲਾਈ 2026 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋ ਪਹਿਲਾਂ ਹੀ ਮੋਹਾਲੀ ਵਿਖੇ ਕੁੱਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀ ਈਮੇਲਾਂ ਮਿਲੀਆਂ ਹਨ, ਜਿਸ ਕਾਰਨ ਜਾਂਚ ਏਜੰਸੀਆਂ ਨੇ ਜਾਂਚ ਸੁਰੂ ਕਰ ਦਿਤੀ ਹੈ।
ਜਾਣਕਾਰੀ ਅਨੁਸਾਰ ਧਮਕੀ ਮਿਲਣ ਉਪਰੰਤ ਸਾਰੇ ਪ੍ਰਭਾਵਿਤ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਕੇ ਬੰਦ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਵੱਲੋਂ ਧਮਕੀ ਭਰੇ ਈ-ਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਈ-ਮੇਲ ਕਿਸ ਵੱਲੋਂ ਅਤੇ ਕਿੱਥੋਂ ਭੇਜਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਦਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਇਹ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਦੇ ਛੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।