Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 12:19 am

+91 90915 01313 , +91 90916 01313

punjabbanni@gmail.com
punjabbani@yahoo.com

ਥਾਈਲੈਡ ਦੇ ਪੱਬ ਵਿਚ ਅੱਗ ਦਾ ਤਾਂਡਵ, ਕਈ ਲੋਕਾਂ ਦੀ ਹੋਈ ਮੌਤ, ਕਈ ਜਖਮੀ

ਥਾਈਲੈਡ ਦੇ ਪੱਬ ਵਿਚ ਅੱਗ ਦਾ ਤਾਂਡਵ, ਕਈ ਲੋਕਾਂ ਦੀ ਹੋਈ ਮੌਤ, ਕਈ ਜਖਮੀ

ਬੈਂਕਾਕ, 13 ਜੁਲਾਈ 2026 : ਬੀਤੀ ਰਾਤ ਥਾਈਲੈਡ ਦੇ ਇੱਕ ਪੱਬ ਵਿਚ ਅਚਾਨਕ ਇਕ ਪੱਬ ਵਿਚ ਅੱਗ ਲੱਗਣ ਕਾਰਨ ਜਿਥੇ ਪੂਰੀ ਤਰ੍ਹਾ ਹੜਕੰਪ ਮਚ ਗਿਆ, ਉੱਥੇ ਇਸ ਅਗਨੀਕਾਂਡ ਵਿੱਚ ਕਈ ਲੋਕਾਂ ਦੀ ਜਾਨ ਜਾਣ ਦਾ ਸਮਾਚਾਰ ਵੀ ਪ੍ਰਾਪਤ ਹੋਇਆ ਹੈ। ਇਸ ਅਗਨੀਕਾਂਡ ਨੂੰ ਲੈ ਕੇ ਰਾਹਤ ਕਾਰਜ ਜਾਰੀ ਹਨ।

ਜਾਣਕਾਰੀ ਅਨੁਸਾਰ ਰਾਜਧਾਨੀ ਬੈਂਕਾਕ ਦੇ ਬਾਹਰਵਾਰ ਸਥਿਤ ਰੋਂਗ ਬੀਅਰ ਨਾ ਲਾਟ ਫਰਾਓ ਨਾਮਕ ਇੱਕ ਪੱਬ ਵਿੱਚ ਐਤਵਾਰ ਦੇਰ ਰਾਤ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਅੱਗ ‘ਤੇ ਕਾਬੂ ਪਾਇਆ।

ਚਸ਼ਮਦੀਦਾਂ ਦੇ ਅਨੁਸਾਰ, ਹਾਦਸੇ ਤੋਂ ਪਹਿਲਾਂ ਸਟੇਜ ਦੇ ਨੇੜੇ ਲੱਗੇ ਇੱਕ ਸਰਕਟ ਬ੍ਰੇਕਰ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋਇਆ, ਜਿਸ ਕਾਰਨ ਅਚਾਨਕ ਬਿਜਲੀ ਚਲੀ ਗਈ। ਇਸ ਤੋਂ ਕੁਝ ਹੀ ਪਲਾਂ ਬਾਅਦ ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਨੇ ਤੇਜ਼ੀ ਨਾਲ ਪੂਰੇ ਪੱਬ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

Scroll to Top