Breaking

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ
Tuesday, 14 Jul 2026 | 7:15 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸਾਬਕਾ  ਪ੍ਰਧਾਨ ਪ੍ਰੋ. ਬਡੂੰਗਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ  ਪ੍ਰਧਾਨ ਪ੍ਰੋ. ਬਡੂੰਗਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਪਟਿਆਲਾ 13 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਉਨ੍ਹਾਂ ਨੂੰ ਇਕ ਲਿਖਤੀ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸੂਬੇ ਵਿਚ ਰੇਲ ਲਿੰਕਾ ਦੀ ਵੱਡੀ ਘਾਟ ਹੈ ਅਤੇ ਧਾਰਮਕ ਅਸਥਾਨਾਂ ਵੱਲ ਬਹੁਤ ਸਾਰੀਆਂ ਅਜਿਹੀਆਂ ਹਨ, ਜੋ ਰੇਲ ਲਿੰਕਾ ਤੋਂ ਸੱਖਣੀਆਂ ਹਨ, ਜਿਸ ਵੱਲ ਗੌਰ ਕਰਦੇ ਹੋਏ ਰੇਲ ਲੰਕ ਸਥਾਪਤ ਕੀਤੇ ਜਾਣ।

ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਦੌਰੇ ਤੇ ਆ ਜਾ ਰਹੇ ਹਨ, ਜਿਨਾਂ ਦਾ ਪੰਜਾਬ ਆਉਣ ਤੇ ਸਵਾਗਤ ਹੈ, ਪਰ ਕੁਝ ਪੰਜਾਬ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਕੀਤਾ ਜਾਵੇ ਤਾਂ ਪੰਜਾਬ ਦੇ ਲੋਕ ਆਪ ਦਾ ਧੰਨਵਾਦ ਕਰਨਗੇ।

ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰੀ ਸਰਕਾਰ ਨੇ ਦੇਸ ਦੇ ਸਰਬਪੱਖੀ ਵਿਕਾਸ ਲਈ ਕਈ ਠੋਸ ਕਦਮ ਚੁੱਕੇ ਹਨ, ਉੱਥੇ ਦਸ਼ ਵਿਚ ਅਨੇਕਾਂ ਰੇਲ ਲਿੰਕ ਸਥਾਪਤ ਕਰਕੇ ਵੱਡੇ ਧਾਰਮਿਕ ਅਸਥਾਨ, ਸੂਬਿਆਂ ਅਤੇ ਸ਼ਹਿਰਾਂ ਨੂੰ ਜੋੜਿਆ ਹੈ, ਪ੍ਰੰਤੂ ਫਿਰ ਵੀ ਪੰਜਾਬ ਅਤੇ ਇਸ ਦੇ ਨਾਲ ਲਗਦੇ ਪ੍ਰਾਂਤਾਂ ਵਿਚ ਰੇਲ ਲਿੰਕਾਂ ਦੀ ਕਾਫੀ ਘਾਟ ਹੈ। ਜਿਸ ਕਾਰਨ ਯਾਤਰੀਆਂ ਅਤੇ ਵਪਾਰੀਆਂ ਨੂੰ ਸੜਕੀ ਟਰਾਂਸਪੋਰਟ ਰਾਹੀ ਸਫਰ ਕਰਨ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਨਾਂ ਵਿਚ ਖਾਸ ਕਰਕੇ ਗਰਭਵਤੀ ਬੀਬੀਆਂ (ਮਹਿਲਾਵਾਂ) ਨੂੰ ਜਿਆਦਾ ਕਠਿਨਾਈਆਂ ਸਹਿਣ ਕਰ ਰਹੀਆਂ ਹਨ।

ਪ੍ਰੋ. ਬਡੂੰਗਰ ਨੇ ਆਪਣੇ ਲਿਖਤੀ ਪੱਤਰ ਵਿਚ ਆਖਿਆ ਕਿ ਜੇ ਦੇਸ਼ ਦੇ ਪ੍ਰਧਾਨ ਮੰਤਰੀ ਗੰਗਾ ਨਗਰ (ਰਾਜਸਥਾਨ) ਜਾਖਲ ਟੋਹਾਣਾ (ਹਰਿਆਣਾ) ਪਾਤੜਾਂ, ਸਮਾਣਾ (ਪਟਿਆਲਾ) ਰਾਜਪੁਰਾ, ਚੰਡੀਗੜ੍ਹ, ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਪਵਿੱਤਰ ਸਥਾਨ ਨੂੰ ਆਪਸ ਵਿਚ ਜੋੜਨ ਲਈ ਰੇਲ ਲਿੰਕ ਸਥਾਪਤ ਕਰਨ ਦਾ ਭਲਾ ਕਾਰਜ ਕਰਨ ਵੱਲ ਉਚੇਚਾ ਧਿਆਨ ਦੇਣ ਤਾਂ ਕਿ ਰਹਿੰਦੇ ਰੇਲ Çਲੰਕ ਹੋਣ ਨਾ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਹੋਵੇਗੀ।

Scroll to Top