Breaking

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ
Tuesday, 14 Jul 2026 | 7:15 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ

ਪਟਿਆਲਾ, 13 ਜੁਲਾਈ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਯੂਨੀਵਰਸਿਟੀ ਕੈਂਪਸ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਗਿਆ, ਜਿੱਥੇ ਵੱਖ-ਵੱਖ ਮਾਸਟਰ ਡਿਗਰੀ (ਪੋਸਟ-ਗ੍ਰੈਜੂਏਸ਼ਨ), ਪੀ.ਜੀ. ਡਿਪਲੋਮਾ, ਡਿਪਲੋਮਾ ਅਤੇ ਸਰਟੀਫਿਕੇਟ ਕੋਰਸਾਂ ਵਿੱਚ ਦਾਖ਼ਲੇ ਲਈ ਕੌਂਸਲਿੰਗ ਪ੍ਰਕਿਰਿਆ ਚੱਲ ਰਹੀ ਸੀ। ਇਸ ਦੌਰੇ ਦੌਰਾਨ ਉਨ੍ਹਾਂ ਖੁਦ ਹਾਜ਼ਰ ਰਹਿ ਕੇ ਦਾਖ਼ਲਾ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਨਵੇਂ ਆ ਰਹੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ਼ ਗੱਲਬਾਤ ਕੀਤੀ।
ਕੌਂਸਲਿੰਗ ਦੌਰਾਨ ਵਿਦਿਆਰਥੀਆਂ ਦੇ ਦੇਖੇ ਗਏ ਭਾਰੀ ਉਤਸ਼ਾਹ ‘ਤੇ ਡੂੰਘੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਾ. ਜਗਦੀਪ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਉੱਚ-ਪੱਧਰੀ ਅਕਾਦਮਿਕ ਮਾਹੌਲ ਸਦਕਾ ਵਿਦਿਆਰਥੀ  ਇੱਥੇ ਦਾਖ਼ਲ ਹੋਣ ਵਿੱਚ ਵਿਸ਼ੇਸ਼ ਦਿਲਚਸਪੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਪੰਜਾਬੀ ਯੂਨੀਵਰਸਿਟੀ ਵੱਲ ਰੁਝਾਨ ਇਸ ਗੱਲ ਦਾ ਪ੍ਰਮਾਣ ਹੈ ਕਿ ਇਹ ਸੰਸਥਾ ਅੱਜ ਵੀ ਉੱਚੇਰੀ ਸਿੱਖਿਆ ਲਈ ਨੌਜਵਾਨਾਂ ਦੀ ਪਹਿਲੀ ਪਸੰਦ ਬਣੀ ਹੋਈ ਹੈ। ਵਿਦਿਆਰਥੀਆਂ ਦਾ ਇਹ ਜੋਸ਼ ਬੇਹੱਦ ਉਤਸ਼ਾਹਜਨਕ ਹੈ।
 ਵਿਦਿਆਰਥੀਆਂ ਨਾਲ਼ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਖੁਦ ਵੀ ਇਸੇ ਮਾਣਮੱਤੀ ਯੂਨੀਵਰਸਿਟੀ ਦੇ ਵਿਦਿਆਰਥੀ ਰਹੇ ਹਨ ਅਤੇ ਅੱਜ ਇਨ੍ਹਾਂ ਨਵੇਂ ਚਿਹਰਿਆਂ ਦੇ ਉਤਸ਼ਾਹ ਨੂੰ ਦੇਖ ਕੇ ਉਨ੍ਹਾਂ ਦੀਆਂ ਆਪਣੀਆਂ ਪੁਰਾਣੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕੈਂਪਸ ਦੀ ਇਸ ਫ਼ਿਜ਼ਾ ਵਿੱਚ ਅੱਜ ਵੀ ਉਹੀ ਖਿੱਚ ਅਤੇ ਅਕਾਦਮਿਕ ਖ਼ੁਸ਼ਬੂ ਬਰਕਰਾਰ ਹੈ, ਜਿਸ ਨੇ ਕਦੇ ਉਨ੍ਹਾਂ ਦੇ ਸੁਪਨਿਆਂ ਨੂੰ ਪਰਵਾਜ਼ ਦਿੱਤੀ ਸੀ।
Scroll to Top