Breaking

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ
Friday, 17 Jul 2026 | 3:03 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਮੇਅਰ ਗੋਗੀਆ ਦੀ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਵੱਲੋਂ ਪੈਨਸ਼ਨਰਾਂ ਨੂੰ ਵੱਡੀ ਵਿੱਤੀ ਰਾਹਤ

ਮੇਅਰ ਗੋਗੀਆ ਦੀ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਵੱਲੋਂ ਪੈਨਸ਼ਨਰਾਂ ਨੂੰ ਵੱਡੀ ਵਿੱਤੀ ਰਾਹਤ

ਪਟਿਆਲਾ, 16 ਜੁਲਾਈ : ਨਗਰ ਨਿਗਮ ਪਟਿਆਲਾ ਨੇ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਵੈਲਫੇਅਰ ਵੱਲ ਵੱਡਾ ਕਦਮ ਚੁੱਕਦਿਆਂ ਲੀਵ ਐਨਕੈਸ਼ਮੈਂਟ ਦੇ ਬਕਾਏ ਦੀ ਤੀਜੀ ਕਿਸ਼ਤ ਵਜੋਂ ਕੁੱਲ 35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਰਕਮ ਸ਼ਹਿਰ ਦੇ ਕਰੀਬ 100 ਪੈਨਸ਼ਨਰਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਜਾਵੇਗੀ, ਜਿਸ ਨਾਲ ਲੰਬੇ ਸਮੇਂ ਤੋਂ ਆਪਣੀ ਬਕਾਇਆ ਰਕਮ ਦੀ ਉਡੀਕ ਕਰ ਰਹੇ ਸੇਵਾਮੁਕਤ ਮੁਲਾਜ਼ਮਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।
ਮੇਅਰ ਕੁੰਦਨ ਗੋਗੀਆ ਨੇ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੇ ਇਸ ਰਾਸ਼ੀ ਦੇ ਭੁਗਤਾਨ ਲਈ ਕਿਸੇ ਵੀ ਬਾਹਰੀ ਸਰਕਾਰੀ ਗ੍ਰਾਂਟ ਜਾਂ ਕਰਜ਼ੇ ‘ਤੇ ਨਿਰਭਰਤਾ ਨਹੀਂ ਜਤਾਈ, ਬਲਕਿ ਨਿਗਮ ਨੇ ਵਿੱਤੀ ਸੂਝ-ਬੂਝ ਵਰਤਦਿਆਂ ਇਸ ਨੂੰ ਆਪਣੇ ਨਿੱਜੀ ਸਰੋਤਾਂ (Own Sources) ਰਾਹੀਂ ਇਕੱਠਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਆਮਦਨ ਦੇ ਸਾਧਨਾਂ ਅਤੇ ਵਿੱਤੀ ਸਥਿਤੀ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਸਾਰੇ ਪੈਨਸ਼ਨਰਾਂ ਤੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਕਰਨਾ ਨਿਗਮ ਦੀ ਸਭ ਤੋਂ ਪਹਿਲੀ ਤਰਜੀਹ ਹੈ ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਨਗਰ ਨਿਗਮ ਦੀ ਸੇਵਾ ਵਿੱਚ ਲਗਾਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੈਨਸ਼ਨਰਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ ਅਤੇ ਬਾਕੀ ਬਕਾਇਆ ਰਕਮਾਂ ਨੂੰ ਵੀ ਪੜਾਅਵਾਰ ਜਾਰੀ ਕਰਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਰਹੇਗੀ।
ਲੀਵ ਐਨਕੈਸ਼ਮੈਂਟ ਦੀ ਤੀਜੀ ਕਿਸ਼ਤ ਜਾਰੀ ਹੋਣ ਤੋਂ ਬਾਅਦ ਨਗਰ ਨਿਗਮ ਦੇ ਪੈਨਸ਼ਨਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਕਈ ਪੈਨਸ਼ਨਰਾਂ ਨੇ ਮੇਅਰ ਕੁੰਦਨ ਗੋਗੀਆ ਤੇ ਨਿਗਮ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਾਸ਼ੀ ਉਨ੍ਹਾਂ ਲਈ ਵੱਡੀ ਆਰਥਿਕ ਸਹਾਇਤਾ ਸਾਬਤ ਹੋਵੇਗੀ। ਮੇਅਰ ਨੇ ਅਖੀਰ ਵਿੱਚ ਕਿਹਾ ਕਿ ਨਗਰ ਨਿਗਮ ਪਟਿਆਲਾ ਜਿੱਥੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵਚਨਬੱਧ ਹੈ, ਉੱਥੇ ਹੀ ਆਪਣੇ ਸਟਾਫ਼ ਅਤੇ ਪੈਨਸ਼ਨਰਾਂ ਦੀ ਭਲਾਈ ਨੂੰ ਬਰਾਬਰ ਦੀ ਤਰਜੀਹ ਦੇ ਰਿਹਾ ਹੈ ਤਾਂ ਜੋ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਮਿਸਾਲ ਕਾਇਮ ਕੀਤੀ ਜਾ ਸਕੇ।
Scroll to Top