ਅਵਾਰਾ ਕੁੱਤਿਆਂ ਨੇ 80 ਸਾਲਾ ਬਜੁਰਗ ਨੂੰ ਬਣਾਇਆ ਨਿਸ਼ਾਨਾ , ਮੌਤ
ਜਗਰਾਓਂ, 16 ਜੁਲਾਈ 2026 : ਜਗਰਾਓਂ ਦੇ ਨਜ਼ਦੀਕੀ ਪਿੰਡ ਪੱਬੀਆਂ ਵਿੱਚ ਅਵਾਰਾ ਕੁੱਤਿਆਂ ਦਾ ਆਂਤਕ ਜਾਰੀ ਹੈ, ਜਿਨਾ ਦੇ ਇਕ ਝੂੰਡ ਨੇ ਇਕ 80 ਸਾਲਾ ਬਜੁਰਗ ਨੂੰ ਆਪਦਾ ਨਿਸ਼ਾਨਾ ਬਣਾ ਲਿਆ, ਜਿਸ ਕਾਰਨ ਉਕਤ ਬਜੁਰਗ ਦੀ ਮੌਤ ਹੋਣ ਦਾ ਸਮਾਚਾਰ ਹੈ।
ਜਾਣਕਾਰੀ ਅਨੁਸਾਰ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਇੱਕ 80 ਸਾਲਾ ਬਜ਼ੁਰਗ ਦੀ ਮੌਤ ਹੋ ਜਾਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੀ ਪਛਾਣ ਪਿੰਡ ਦੇ ਸਾਬਕਾ ਸਰਪੰਚ ਜਗਦੀਸ਼ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਅਨੁਸਾਰ, ਆਵਾਰਾ ਕੁੱਤਿਆਂ ਨੇ ਬਜ਼ੁਰਗ ‘ਤੇ ਅਚਾਨਕ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੇ ਸਰੀਰ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਉਨ੍ਹਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸੇ ਪਿੰਡ ਵਿੱਚ ਕਰੀਬ 15 ਦਿਨ ਪਹਿਲਾਂ ਵੀ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ ਸੀ ਪਰ ਪ੍ਰਸਾਸਨਿਕ ਅਧਿਕਾਰੀ ਚੁਪ ਬੈਠੇ ਹਨ।