Breaking

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ
Saturday, 18 Jul 2026 | 2:59 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਜੀਦ ਨੂੰ ਮਿਲੀ ਨਵੀ ਹਾਈਡ੍ਰੋਜਨ ਟ੍ਰੇਨ, ਪ੍ਰਧਾਨ ਮੰਤਰੀ ਮੋਦੀ ਨੇ ਦਿਖਾਈ ਹਰੀ ਝੰਡੀ

ਜੀਦ ਨੂੰ ਮਿਲੀ ਨਵੀ ਹਾਈਡ੍ਰੋਜਨ ਟ੍ਰੇਨ, ਪ੍ਰਧਾਨ ਮੰਤਰੀ ਮੋਦੀ ਨੇ ਦਿਖਾਈ ਹਰੀ ਝੰਡੀ

ਜੀਂਦ (ਹਰਿਆਣਾ), 17 ਜੁਲਾਈ 2026 : ਹਰਿਆਣਾ ਦੇ ਜੀਦ ਨੂੰ ਹੁਣ ਨਵੀ ਹਾਈਡ੍ਰੋਜਨ ਟ੍ਰੇਨ ਮਿਲ ਗਈ ਹੈ, ਜਿਸਨੂੰ ਅੱਜ ਇਕ ਵਿਸ਼ੇਸ਼ ਸਮਾਗਮ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਹਰੀ ਝੰਡੀ ਦਿਖਾਕੇ ਲੋਕਾਂ ਦੇ ਸਪੁਰਦ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੀਂਦ ਦਾ ਨਾਮ ਅੱਜ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋ ਗਿਆ ਹੈ, ਕਿਉਂਕਿ ਇੱਥੋਂ ਦੇਸ਼ ਨੂੰ ਆਪਣੀ ਪਹਿਲੀ ਹਾਈਡ੍ਰੋਜਨ ਨਾਲ ਚੱਲਣ ਵਾਲੀ ਟ੍ਰੇਨ ਮਿਲੀ ਹੈ, ਜੋ ਭਵਿੱਖ ਦੀ ਸਵੱਛ ਅਤੇ ਹਰਿਤ ਆਵਾਜਾਈ ਦਾ ਪ੍ਰਤੀਕ ਹੈ।

ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਜੀਂਦ ਰੇਲਵੇ ਸਟੇਸ਼ਨ ਤੋਂ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਊਲ ਸੈੱਲ ਆਧਾਰਿਤ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਵਦੇਸ਼ੀ ਤਕਨੀਕ ਨਾਲ ਤਿਆਰ ਕੀਤੀ ਗਈ ਇਹ ਟ੍ਰੇਨ ਚੱਲਣ ਦੌਰਾਨ ਕਾਰਬਨ ਨਿਕਾਸ ਨਹੀਂ ਕਰਦੀ, ਜਿਸ ਨੂੰ ਦੇਸ਼ ਵਿੱਚ ਵਾਤਾਵਰਣ ਅਨੁਕੂਲ ਅਤੇ ਟਿਕਾਊ ਰੇਲ ਆਵਾਜਾਈ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਇਸ ਮੌਕੇ ਪ੍ਰਧਾਨ ਮੰਤਰੀ ਨੇ ਹਰਿਆਣਾ ਲਈ 23 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਨ੍ਹਾਂ ਵਿੱਚ ਸੜਕ ਬੁਨਿਆਦੀ ਢਾਂਚਾ, ਆਧੁਨਿਕ ਸਿਹਤ ਸਹੂਲਤਾਂ ਅਤੇ ਸਿੱਖਿਆ ਨਾਲ ਸਬੰਧਤ ਕਈ ਪ੍ਰਾਜੈਕਟ ਸ਼ਾਮਲ ਹਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਨਰਿੰਦਰ ਮੋਦੀ ਨੇ ਕਿਹਾ ਕਿ ਜੀਂਦ ਦੀ ਪਵਿੱਤਰ ਧਰਤੀ ‘ਤੇ ਆ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜੀਂਦ ਅਤੇ ਪੂਰਾ ਹਰਿਆਣਾ ਵਿਕਾਸ ਦੇ ਨਵੇਂ ਦੌਰ ਦੀ ਮਿਸਾਲ ਬਣ ਰਹੇ ਹਨ।

 

Scroll to Top